18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭੁੱਲਰ, ਕਟਾਰੂਚੱਕ, ਕਲਸੀ ਵਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ <br/>

ਅਜੀਤ ਡੈਸਕ 01-03-2026
ਗੁਰਦਾਸਪੁਰ/ਦੀਨਾਨਗਰ/ਧਾਰੀਵਾਲ, 28 ਫਰਵਰੀ (ਚੱਕਰਾਜਾ, ਸ਼ਾਮ ਸਿੰਘ ਘੁੰਮਣ, ਸਵਰਨ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪੰਜਾਬ ਪੁਲਿਸ ਦੇ ਸ਼ਹੀਦ ਏ.ਐਸ.ਆਈ. ਗੁਰਨਾਮ ਸਿੰਘ ਦੇ ਘਰ ਪਿੰਡ ਗਾਦੜੀਆਂ ਅਤੇ ਹੋਮਗਾਰਡ ਦੇ ਸ਼ਹੀਦ ਜਵਾਨ ਅਸ਼ੋਕ ਕੁਮਾਰ ਦੇ ਗ੍ਰਹਿ ਪਿੰਡ ਅਖਲਾਸਪੁਰ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਅਮਨ-ਕਾਨੂੰਨ ਨੂੰ ਖ਼ਰਾਬ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਵਿਗਾੜਨ 'ਚ ਕਿਤੇ ਨਾ ਕਿਤੇ ਕਾਂਗਰਸ ਅਤੇ ਅਕਾਲੀ-ਭਾਜਪਾ ਵਰਗੀਆਂ ਪਾਰਟੀਆਂ ਦਾ ਹੱਥ ਹੈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਵਿਰੋਧੀ ਪਾਰਟੀਆਂ ਸਰਕਾਰ ਖ਼ਿਲਾਫ਼ ਮਾਹੌਲ ਨੂੰ ਭਖਾ ਕੇ ਸਿਆਸੀ ਰੋਟੀਆਂ ਸੇਕਣੀਆਂ ਚਾਹੁੰਦੀਆਂ ਹਨ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਦੁਸ਼ਮਣ ਦੇਸ਼ ਵਲੋਂ ਹਮੇਸ਼ਾ ਪੰਜਾਬ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ ਹੈ | ਬਟਾਲਾ ਤੋਂ ਵਿਧਾਇਕ ਅਤੇ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਵੀ ਇਸ ਘਟਨਾ ਨੂੰ ਦੇਸ਼ ਦੇ ਦੁਸ਼ਮਣਾਂ ਦੀ ਕਾਇਰਾਨਾ ਕਰਤੂਤ ਕਰਾਰ ਦਿੱਤਾ | ਉਕਤ ਮੰਤਰੀਆਂ ਤੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੋਵਾਂ ਪਰਿਵਾਰਾਂ ਦੀ ਸ਼ਹਾਦਤ ਅੱਗੇ ਸੀਸ ਝੁਕਾਉਂਦਿਆਂ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ | ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਅਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਤੋਂ ਇਲਾਵਾ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਮੇਸ਼ ਪਾਲ, ਸੇਵਾ ਮੁਕਤ ਪਿ੍ੰਸੀਪਲ ਸੁਖਦੇਵ ਰਾਜ, ਮੋਨੂੰ ਝਬਕਰਾ, ਉਤਮ ਸਿੰਘ ਨਾਰਦਾਂ ਅਤੇ ਗੋਰਾ ਕੱਤੋਵਾਲ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ <br/> ਅਗਲੀ ਖ਼ਬਰ ਡੇਰਾ ਗੁਰਦੁਆਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਵਿਖੇ ਹੋਲਾ ਮਹੱਲਾ ਸੰਬੰਧੀ ਤਿਆਰੀਆਂ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।