28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਭਗਵੰਤ ਮਾਨ ਸਰਕਾਰ ਜੰਗ ਕਾਰਨ ਫਸੇ ਸਾਰੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਵਚਨਬੱਧ-ਡਾ. ਰਵਜੋਤ

ਅਜੀਤ ਡੈਸਕ 02-03-2026
ਚੰਡੀਗੜ੍ਹ, 1 ਮਾਰਚ (ਅਜੀਤ ਬਿਊਰੋ)-ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਜੰਗ ਕਾਰਨ ਮੱਧ ਪੂਰਬ ਵਿਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ | ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿਚ ਉਨ੍ਹਾਂ ਨੇ ਇਜ਼ਰਾਈਲ ਅਤੇ ਈਰਾਨ ਦਰਮਿਆਨ ਜੰਗ ਦੇ ਮੱਦੇਨਜ਼ਰ ਉੱਥੇ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਸਬੰਧ ਵਿਚ ਉਨ੍ਹਾਂ ਨਾਲ ਤੁਰੰਤ ਮੀਟਿੰਗ ਕਰਨ ਦੀ ਮੰਗ ਕੀਤੀ | ਡਾ. ਰਵਜੋਤ ਨੇ ਕਿਹਾ ਕਿ ਮੱਧ ਪੂਰਬ ਵਿਚ ਇਹ ਤਣਾਅ ਸਾਡੇ ਲੋਕਾਂ ਦੀ ਸੁਰੱਖਿਆ ਲਈ ਇੱਕ ਗੰਭੀਰ ਖ਼ਤਰਾ ਪੈਦਾ ਕਰਦਾ ਹੈ | ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ, ਮੰਤਰੀ ਨੇ ਕਿਹਾ ਕਿ ਉੱਥੇ ਫਸੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਸੁਰੱਖਿਅਤ ਪ੍ਰਬੰਧ ਕਰਨ ਲਈ ਤੁਰੰਤ ਤਾਲਮੇਲ ਬੇਹੱਦ ਜ਼ਰੂਰੀ ਹੈ | ਇਸ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਹਵਾਈ ਅੱਡਿਆਂ 'ਤੇ ਫਸੇ ਪੰਜਾਬ ਦੇ ਸੈਲਾਨੀਆਂ ਤੇ ਨਿਵਾਸੀਆਂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ | ਡਾ. ਰਵਜੋਤ ਨੇ ਫਸੇ ਹੋਏ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਪੰਜਾਬ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ |

ਪਿਛਲੀ ਖ਼ਬਰ ਵਿਆਹ 'ਚ ਚੱਲੀ ਗੋਲੀ ਦੌਰਾਨ ਇੱਕ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਭਾਰਤੀ ਮੂਲ ਦੀ ਡਾਕਟਰ ਵਿਰੁੱਧ ਧੀ ਦੀ ਹੱਤਿਆ ਦੇ ਦੋਸ਼ ਆਇਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।