ਅੰਮਿ੍ਤਸਰ, 1 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਹੋਲੇ ਮਹੱਲੇ ਦੇ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਮਾਰਚ ਨੂੰ ਕੀਤੀ ਜਾ ਰਹੀ ਪੰਥਕ ਅਕਾਲੀ ਕਾਨਫਰੰਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਬੀਤੇ ਦਿਨੀ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਕੀਤੇ ਗਏ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਸ਼ਾਮਿਲ ਹੋਣ ਦੀ ਚੱਲ ਰਹੀ ਚਰਚਾ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਕਾਨਫਰੰਸ ਵਿਚ ਸ਼ਾਮਿਲ ਨਹੀਂ ਹੋ ਰਹੇ | ਜ਼ਿਕਰਯੋਗ ਹੈ ਕਿ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਤਿੰਨ ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾ ਰਹੀ ਪੰਥਕ ਅਕਾਲੀ ਕਾਨਫਰੰਸ ਸੰਬੰਧੀ ਕੁਝ ਅਕਾਲੀ ਆਗੂਆਂ ਵਲੋਂ ਵੱਖ-ਵੱਖ ਥਾਵਾਂ 'ਤੇ ਲਗਾਏ ਹੋਰਡਿੰਗਜ਼ ਤੇ ਬੈਨਰਾਂ ਵਿਚ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਦੀ ਤਸਵੀਰ ਪ੍ਰਕਾਸ਼ਿਤ ਕੀਤੀ ਗਈ ਹੈ | ਇਸ ਸੰਬੰਧੀ ਜਦੋਂ ਗਿਆਨੀ ਰਘਬੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਕਾਨਫਰੰਸ ਵਿਚ ਸ਼ਾਮਿਲ ਨਹੀਂ ਹੋ ਰਹੇ |