28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਅਰਬ ਮੁਲਕਾਂ ਵਿਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਪ੍ਰਧਾਨ ਮੰਤਰੀ-ਸਪੀਕਰ ਕੁਲਤਾਰ ਸਿੰਘ ਸੰਧਵਾਂ <br/>

ਅਜੀਤ ਡੈਸਕ 02-03-2026
ਚੰਡੀਗੜ੍ਹ, 1 ਮਾਰਚ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ | ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ ਮੁਸ਼ਕਿਲ 'ਚ ਫਸੇ ਹੋਣ ਦੀਆਂ ਦੀਆਂ ਰਿਪੋਰਟਾਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਕਿਹਾ ਕਿ ਭਾਰਤ ਸਰਕਾਰ ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਇਸ ਮਸਲੇ ਨੂੰ ਵੱਧ ਤੋਂ ਵੱਧ ਤਰਜੀਹ ਦੇਵੇ | ਕੁਲਤਾਰ ਸਿੰਘ ਸੰਧਵਾਂ ਨੇ ਇਸ ਮਸਲੇ ਵਿਚ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਬੰਧਿਤ ਮੰਤਰਾਲਿਆਂ ਅਤੇ ਅਥਾਰਟੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਕਿ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਸਮੇਤ ਫੌਰੀ ਆਧਾਰ 'ਤੇ ਲੋੜੀਂਦੀਆਂ ਕੂਟਨੀਤਕ ਅਤੇ ਪ੍ਰਸ਼ਾਸਕੀ ਕਾਰਵਾਈਆਂ ਕੀਤੀਆਂ ਜਾਣ |

ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਖੂਨੀ ਝੜਪ 'ਚ ਸਾਬਕਾ ਸਰਪੰਚ ਦੇ ਪੁੱਤਰ ਅਤੇ ਪੋਤੇ ਦਾ ਕਤਲ <br/> ਅਗਲੀ ਖ਼ਬਰ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।