ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋ ਹੋਲਾ ਮੁਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ | ਜਿਸ ਵਿਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਪਹੁਚੇਗੀ | ਇਸ ਕਾਨਫਰੰਸ ਵਿਚ ਪੰਥ ਤੇ ਪੰਜਾਬ ਦੇ ਭਖਦੇ ਮੁੱਦਿਆ ਤੇ ਚਰਚਾ ਹੋਵੇਗੀ | ਇਸ ਸਬੰਧੀ ਸਕੱਤਰ ਜਗਜੀਤ ਸਿੰਘ ਕੋਹਲੀ ਤੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਕੜੋਨਾ ਨੇ ਦੱਸਿਆ ਕਿ 3 ਮਾਰਚ ਨੂੰ ਹੋਲਾ ਮੁਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਵਜੇ ਢੁੱਡੀਕੇ ਵਾਲਿਆਂ ਦੇ ਲੰਗਰ ਦੇ ਨਾਲ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪਾਰਟੀ ਵਲੋਂ ਪੰਥਕ ਮਤੇ ਵੀ ਪਾਸ ਕੀਤੇ ਜਾਣਗੇ | ਉਨ੍ਹਾਂ ਅੱਗੇ ਕਿਹਾ ਕਿ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਰਨਲ ਚੋਣਾਂ ਕਰਵਾਉਣ ਅਤੇ ਹੋ ਰਹੇ ਘਪਲਿਆਂ ਨੂੰ ਠੱਲ੍ਹ ਪਾਉਣ ਲਈ ਸਮਾਗਮ ਉਲੀਕਿਆ ਜਾਵੇਗਾ | ਇਸ ਮੌਕੇ ਤਜਿੰਦਰ ਸਿੰਘ ਪੰਨੂ, ਹਰਬੰਸ ਸਿੰਘ ਕੰਧੋਲਾ, ਪ੍ਰੀਤਮ ਸਿੰਘ ਸੱਲੋਮਾਜਰਾ, ਸੁਰਿੰਦਰ ਸਿੰਘ ਸਰਕਲ ਪ੍ਰਧਾਨ ਭਰਪੂਰ ਸਿੰਘ ਧਾਂਦਰਾ, ਡਾ. ਹਰਜਿੰਦਰ ਸਿੰਘ, ਡਾ. ਸਤਵੰਤ ਸਿੰਘ, ਆਨੰਦਜੀਤ ਸਿੰਘ, ਜਰਨੈਲ ਸਿੰਘ ਭੱਠਲ, ਹਰਵਿੰਦਰ ਸਿੰਘ, ਸਤਨਾਮ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਗੱਜਪੁਰ ਬੇਲਾ, ਇਕਬਾਲ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਬੜਵਾ, ਚਾਨਣ ਸਿੰਘ ਅਬਿਆਣਾ, ਮਲਕੀਤ ਸਿੰਘ ਛੱਜਾ ਆਦਿ ਹਾਜ਼ਰ ਸਨ |