26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੈਂਗਸਟਰਾਂ 'ਤੇ ਵਾਰ ਦਾ 40ਵਾਂ ਦਿਨ ਪੰਜਾਬ ਪੁਲਿਸ ਵਲੋਂ 499 ਥਾਈਾ ਛਾਪੇਮਾਰੀ, 179 ਕਾਬੂ <br/>

ਅਜੀਤ ਡੈਸਕ 02-03-2026
ਚੰਡੀਗੜ੍ਹ, 1 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 40ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 499 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ ਤੇ ਵਾਰ' ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ | ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | ਮੁਹਿੰਮ ਦੇ 40ਵੇਂ ਦਿਨ, ਪੁਲਿਸ ਟੀਮਾਂ ਨੇ 179 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਤੇ ਮੁਲਜ਼ਮਾਂ ਦੇ ਕਬਜ਼ੇ 'ਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ ਦੀ ਕੁੱਲ ਗਿਣਤੀ 12,203 ਹੋ ਗਈ ਹੈ | ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 113 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 365ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 86 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 878 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 523 ਨਸ਼ੀਲੀਆਂ ਗੋਲੀਆਂ/ ਕੈਪਸੂਲ ਅਤੇ 3720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਦੇ ਨਾਲ ਸਿਰਫ਼ 365 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,734 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ |

ਪਿਛਲੀ ਖ਼ਬਰ ਪਾਕਿ 'ਚ ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਨਾਲ ਸੰਬੰਧਿਤ ਯਾਦਗਾਰ ਅੰਦਰ ਸੁੱਟਿਆ ਜਾ ਰਿਹਾ ਕੂੜਾ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹੋਲਾ ਮਹੱਲਾ ਕਾਨਫ਼ਰੰਸ ਸੰਬੰਧੀ ਕੀਤੀ ਤਿਆਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।