ਅੰਮਿ੍ਤਸਰ, 1 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਮਨੁੱਖੀ ਅਧਿਕਾਰ ਮੰਤਰੀ ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨ ਕਬੱਡੀ ਫੈਡਰੇਸ਼ਨ ਦਾ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਨਿਯੁਕਤੀ ਪੱਤਰ ਫੈਡਰੇਸ਼ਨ ਦੇ ਪ੍ਰਧਾਨ ਅਤੇ ਸੂਬਾਈ ਇੰਡਸਟਰੀਜ਼ ਅਤੇ ਕਾਮਰਸ ਮੰਤਰੀ ਚੌਧਰੀ ਸ਼ਫੇ ਹੁਸੈਨ ਨੇ ਸੌਂਪਿਆ | ਅਰੋੜਾ ਪਾਕਿਸਤਾਨ ਕਬੱਡੀ ਫੈਡਰੇਸ਼ਨ ਦੇ ਉੱਪ ਪ੍ਰਧਾਨ ਨਿਯੁਕਤ ਕੀਤੇ ਜਾਣ ਵਾਲੇ ਪਾਕਿਸਤਾਨ ਦੇ ਪਹਿਲੇ ਸਿੱਖ ਹਨ | ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਉਨ੍ਹਾਂ ਨੂੰ ਪਾਕਿਸਤਾਨ ਕਬੱਡੀ ਫੈਡਰੇਸ਼ਨ ਦੇ ਉੱਪ-ਪ੍ਰਧਾਨ ਵਜੋਂ ਨਾਮਜ਼ਦ ਕੀਤੇ ਜਾਣ 'ਤੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ |