ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਨਿਰਮਲ ਭੇਖ ਸੰਤ ਸਮਾਜ ਵਲੋਂ ਪੁਰਾਤਨ ਰਵਾਇਤਾਂ ਅਨਸਾਰ 2 ਮਾਰਚ ਨੂੰ ਹੋਲਾ ਮਹੱਲਾ ਦੀ ਆਰੰਭਤਾਂ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਜਾਵੇਗਾ | ਹੋਰ ਜਾਣਕਾਰੀ ਦਿੰਦਿਆਂ ਡੇਰਾ ਗੁਰਦੁਆਰਾ ਟਿੱਬਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਕਰਮਜੀਤ ਸਿੰਘ ਅਤੇ ਸੰਤ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਵੇਰੇ 9 ਵਜੇ ਆਰੰਭ ਹੋ ਕੇ ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਤੋਂ ਹੋ ਕੇ ਬਸ ਸਟੈਂਡ, ਪੰਜ ਪਿਆਰਾ ਪਾਰਕ, ਸੰਤ ਬਾਬਾ ਸੰਤੋਖ ਸਿੰਘ ਪਾਲਦੀ ਵਾਲਿਆਂ ਦੇ ਅਸਥਾਨ 'ਤੇ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ |