25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਅੱਜ ਤੋਂ ਹੋਵੇਗਾ ਆਰੰਭ <br/>

ਅਜੀਤ ਡੈਸਕ 02-03-2026
ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾਈ ਜਾਹੋ ਜਲਾਲ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ ਮਹੱਲਾ ਅੱਜ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੀ ਸ਼ਾਨੋ ਸ਼ੌਕਤ ਅਤੇ ਖ਼ਾਲਸਾਈ ਪ੍ਰੰਪਰਾਵਾਂ ਨਾਲ ਆਰੰਭ ਹੋਵੇਗਾ | ਮੇਲੇ ਦੌਰਾਨ ਹੋਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਭਲਕੇ 2 ਮਾਰਚ ਨੂੰ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਉਪਰੰਤ ਗੁਰੂ ਸਾਹਿਬ ਦੇ ਪਾਵਨ ਦਰਸ਼ਨਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ | ਉਪਰੰਤ ਸ੍ਰੀ ਅਖੰਡ ਪਾਠ ਦੀ ਆਰੰਭਤਾ ਹੋਵੇਗੀ | ਜਿਸ ਦੇ ਭੋਗ 4 ਮਾਰਚ ਨੂੰ ਸਵੇਰੇ 8 ਵਜੇ ਪੈਣਗੇ | ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸੰਦੀਪ ਸਿੰਘ ਕਲੋਤਾ, ਮੀਤ ਮੈਨੇਜਰ ਐਡਵੋਕੇਟ ਜਸਵੀਰ ਸਿੰਘ ਅਤੇ ਭੁਪਿੰਦਰ ਸਿੰਘ ਆਦਿ ਨੇ ਦੱਸਿਆ ਕਿ ਉਕਤ ਸਮਾਗਮਾਂ ਦੌਰਾਨ ਤਖ਼ਤ ਸਾਹਿਬ ਵਿਖੇ ਹਰ ਰੋਜ 'ਅੰਮਿ੍ਤ ਦਾ ਬਾਟਾ' ਤਿਆਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਦਿਨ ਦੇ ਸਮਾਗਮਾਂ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 2 ਮਾਰਚ ਰਾਤ 10 ਵਜੇ ਤੋਂ ਲੈ ਕੇ ਅੰਮਿ੍ਤ ਵੇਲੇ 3 ਵਜੇ ਤੱਕ ਕੀਰਤਨ (ਕਲਿਆਣ ਚੌਂਕੀ ਤੇ ਅਖੰਡ ਕੀਰਤਨੀ ਜਥਾ) ਸਮਾਗਮ ਹੋਵੇਗਾ | 3 ਮਾਰਚ ਰਾਤ 9 ਵਜੇ ਤੋਂ ਅੰਮਿ੍ਤ ਵੇਲੇ 1 ਵਜੇ ਤੱਕ ਕਵੀ ਦਰਬਾਰ ਹੋਵੇਗਾ ਤੇ ਸਵੇਰੇ 9 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ 'ਚ ਖ਼ਾਲਸਾਈ ਤੇ ਪੁਰਾਰਤਨ ਪ੍ਰੰਪਰਾਵਾਂ ਅਨੁਸਾਰ ਮਹੱਲਾ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 4 ਮਾਰਚ ਨੁੂੰ ਪੁਰਾਤਨ ਰਵਾਇਤਾਂ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੀ ਪੰਜ ਪਿਆਰਿਆਂ ਦੀ ਅਗਵਾਈ ਮਹੱਲਾ ਸਜਾਇਆ ਜਾਵੇਗਾ | ਜਥੇਦਾਰ ਬਾਬਾ ਅਵਤਾਰ ਸਿੰਘ ਦਲ ਬਾਬਾ ਬਿਧੀ ਚੰਦ ਸੰਪਰਾਇ, ਮਿਸ਼ਲ ਸ਼ਾਹੀਦਾਂ ਤਰਨਾ ਦਲ ਹਰੀਆਂ ਵੇਲਾ ਵਾਲੇ ਆਦਿ ਆਪਣੇ ਆਪਣੇ ਦਲਾਂ ਸਮੇਤ ਨਿਹੰਗ ਸਿੰਘ ਛਾਉਣੀਆਂ 'ਚ ਸਜ ਗਏ ਹਨ | ਮੈਨੇਜਰ ਤਖ਼ਤ ਸਾਹਿਬ ਮਲਕੀਤ ਸਿੰਘ ਨੇ ਦੱਸਿਆ ਕਿ ਹੋਲੇ ਮਹੱਲੇ ਦੇ ਉਕਤ ਸਮਾਗਮਾਂ ਮੌਕੇ ਵੱਖ ਵੱਖ ਧਾਰਮਿਕ ਅਸਥਾਨਾਂ ਨੂੰ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ | ਇਸ ਮੌਕੇ ਸੂਚਨਾ ਅਫਸਰ ਹਰਪ੍ਰੀਤ ਸਿੰਘ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਚੰਦਰਪਾਲ ਸਿੰਘ, ਜਗਨੰਦਨ ਸਿੰਘ, ਸੁਖਬੀਰ ਸਿੰਘ ਜਿੰਦਵੜੀ, ਦਵਿੰਦਰ ਸਿੰਘ ਢਿੱਲੋਂ, ਸੁਖਵੀਰ ਸਿੰਘ ਕਲਮਾਂ, ਤਲਵਿੰਦਰ ਸਿੰਘ ਆਦਿ ਹਾਜਰ ਸਨ |

ਪਿਛਲੀ ਖ਼ਬਰ ਪਹਿਲੀ ਚੰਡੀਗੜ੍ਹ ਅੰਤਰਰਾਸ਼ਟਰੀ ਮੈਰਾਥਨ-2026 'ਚ ਦੇਸ਼-ਵਿਦੇਸ਼ਾਂ ਤੋਂ 3500 ਦੌੜਾਕ ਹੋਏ ਸ਼ਾਮਿਲ <br/> ਅਗਲੀ ਖ਼ਬਰ ਅਫ਼ਗਾਨ ਹਮਲੇ 'ਚ ਲਸ਼ਕਰ-ਏ-ਤਾਇਬਾ ਅਤੇ ਆਈ. ਐੱਸ. ਕੇ. ਪੀ. ਦੇ ਸਾਂਝੇ ਟਿਕਾਣੇ ਤਬਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।