24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਬੱਸ ਚਾਲਕਾਂ ਦੇ ਕੀਤੇ ਚਲਾਨ <br/>

ਅਜੀਤ ਡੈਸਕ 02-03-2026
ਲੁਧਿਆਣਾ, 1 ਮਾਰਚ (ਜਸਵਿੰਦਰ ਸਿੰਘ)-ਮਹਾਂਨਗਰ ਦੇ ਵਿਚ ਟਰੈਫ਼ਿਕ ਨਿਯਮਾਂ ਦੀਆਂ ਉਲੰਘਣਾ ਕਰਦੇ ਹੋਏ ਕਈ ਇਲਾਕਿਆਂ ਵਿਚੋਂ ਯੂ.ਪੀ., ਬਿਹਾਰ ਅਤੇ ਹੋਰ ਸੂਬਿਆਂ ਨੂੰ ਜਾਣ ਵਾਲੀਆਂ ਬੱਸਾਂ ਦੇ ਚਾਲਕਾਂ, ਕਰਿੰਦਿਆਂ ਵਲੋਂ ਭੋਲੀ ਭਾਲੀ ਜਨਤਾ ਨੂੰ ਗੁਮਰਾਹ ਕਰਕੇ ਮੋਟੇ ਪੈਸੇ ਵਸੂਲਣ ਦਾ ਧੰਦਾ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ | ਆਏ ਦਿਨ ਇਨ੍ਹਾਂ ਬੱਸਾਂ ਵਿਚ ਸਫ਼ਰ ਕਰਨ ਵਾਲੇ ਮੁਸਾਫਰਾਂ ਨਾਲ ਧੱਕੇਸ਼ਾਹੀ, ਪੈਸੇ ਦੀ ਵੱਧ ਵਸੂਲੀ ਤੇ ਹੋਰ ਕਈ ਕਿਸਮ ਦੀਆਂ ਵਧੀਕੀਆਂ ਸੋਸ਼ਲ ਮੀਡੀਆ 'ਤੇ ਅਕਸਰ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ | ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਇਨ੍ਹਾਂ ਬੱਸਾਂ ਦੇ ਖ਼ਿਲਾਫ਼ ਅੱਜ ਟਰੈਫ਼ਿਕ ਪੁਲਿਸ ਜ਼ੋਨ ਪੰਜ ਦੇ ਇੰਚਾਰਜ ਦੀਪਕ ਸ਼ਰਮਾ ਵਲੋਂ ਸਖ਼ਤ ਰੁੱਖ ਅਪਣਾਉਂਦਿਆਂ ਆਪਣੀ ਟੀਮ ਨਾਲ ਪ੍ਰਤਾਪ ਚੌਕ ਨੇੜੇ ਯੂ.ਪੀ. ਬਿਹਾਰ ਨੂੰ ਚੱਲਣ ਵਾਲੀ ਬੱਸ ਦਾ ਚਲਾਨ ਕੀਤਾ ਅਤੇ ਬੱਸ ਚਾਲਕ ਨੂੰ ਚੇਤਾਵਨੀ ਦਿੱਤੀ | ਜ਼ੋਨ ਇੰਚਾਰਜ ਦੀਪਕ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹੋਰਨਾਂ ਬੱਸ ਚਾਲਕਾਂ ਨੂੰ ਇਸ ਸੰਬੰਧ ਵਿਚ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਾਰੇ ਬੱਸ ਚਾਲਕ ਆਪਣੀਆਂ ਬੱਸਾਂ ਦੇ ਕਾਗਜ਼ ਪੂਰੇ ਰੱਖਣ, ਬੱਸਾਂ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦਾ ਧਿਆਨ ਰੱਖਿਆ ਜਾਵੇ | ਜ਼ੋਨ ਇੰਚਾਰਜ ਦੀਪਕ ਸ਼ਰਮਾ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹਨਾਂ ਪ੍ਰਾਈਵੇਟ ਬੱਸਾਂ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ | ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬੱਸ ਚਾਲਕਾਂ ਖ਼ਿਲਾਫ਼ ਕੋਈ ਢਿੱਲ ਨਹੀਂ ਵਰਤੀ ਜਾਵੇਗੀ |

ਪਿਛਲੀ ਖ਼ਬਰ ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸਰਦਾਰ ਪਿਆਰਾ ਸਿੰਘ ਸਿੱਧੂ ਦੀ ਯਾਦ 'ਚ ਤੀਜਾ ਖੇਡ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।