08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੱਧ-ਪ੍ਰਦੇਸ਼ 'ਚ ਪ੍ਰੀਖਿਆ ਦੌਰਾਨ ਅੰਮਿ੍ਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ-ਧਾਮੀ <br/>

ਅਜੀਤ ਡੈਸਕ 03-03-2026
ਅੰਮਿ੍ਤਸਰ, 2 ਮਾਰਚ (ਸਟਾਫ ਰਿਪੋਰਟਰ)-ਮੱਧ-ਪ੍ਰਦੇਸ਼ ਦੇ ਰਤਲਾਮ ਵਿਖੇ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮਿ੍ਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਹੈ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਰਵਾਇਤਾਂ ਤੋਂ ਸਾਰੇ ਦੇਸ਼ ਦੇ ਲੋਕ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਸਿੱਖ ਕਕਾਰਾਂ ਤੋਂ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਅਗਿਆਨਤਾ ਨਹੀਂ, ਪ੍ਰੰਤੂ ਇਸ ਦੇ ਬਾਵਜੂਦ ਵੀ ਕਕਾਰਾਂ 'ਤੇ ਸਵਾਲ ਚੁੱਕਣੇ ਦੁਖਦਾਈ ਹਨ | ਵਾਰ-ਵਾਰ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਕਕਾਰ ਪਹਿਨਣ ਤੋਂ ਰੋਕਣਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਪ੍ਰੀਖਿਆ ਸਟਾਫ਼ ਵਲੋਂ ਮੁਆਫ਼ੀ ਮੰਗ ਲਈ ਗਈ ਹੈ, ਪ੍ਰੰਤੂ ਅਜਿਹਾ ਵਾਪਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ | ਪ੍ਰਧਾਨ ਧਾਮੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਹਰ ਸੂਬੇ ਦੀ ਸਰਕਾਰ ਨੂੰ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਚਿੰਨ੍ਹਾਂ ਬਾਰੇ ਇਹ ਆਦੇਸ਼ ਜਾਰੀ ਕਰੇ ਕਿ ਕਿਸੇ ਵੀ ਪ੍ਰੀਖਿਆ ਦੌਰਾਨ ਸਿੱਖ ਕਕਾਰਾਂ ਦਾ ਸਨਮਾਨ ਬਹਾਲ ਰੱਖਿਆ ਜਾਵੇ ਤੇ ਜੇ ਕੋਈ ਇਸ ਦੀ ਉਲੰਘਣਾ ਕਰੇ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ |

ਪਿਛਲੀ ਖ਼ਬਰ ਰਣਜੀਤ ਸਿੰਘ ਐਨਕਾਊਂਟਰ ਮਾਮਲਾ-ਅਦਾਲਤ ਵਲੋਂ ਐਸ.ਐਸ.ਪੀ. ਗੁਰਦਾਸਪੁਰ ਸਮੇਤ ਪੁਲਿਸ ਅਧਿਕਾਰੀਆਂ ਅਤੇ ਰਣਜੀਤ ਸਿੰਘ ਦੇ ਫੋਨ... ਅਗਲੀ ਖ਼ਬਰ ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਿਲ ਹੋਇਆ: ਸੰਜੀਵ ਅਰੋੜਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।