08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪਾਕਿ 'ਚ ਅਮਰੀਕੀ ਦੂਤਘਰ ਨੇ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ <br/>

ਅਜੀਤ ਡੈਸਕ 03-03-2026

ਅੰਮਿ੍ਤਸਰ, 2 ਮਾਰਚ (ਸੁਰਿੰਦਰ ਕੋਛੜ)-ਅਮਰੀਕੀ ਸਰਕਾਰ ਨੇ ਪਾਕਿਸਤਾਨ 'ਚ ਅਮਰੀਕੀ ਦੂਤਘਰ ਅਤੇ ਕੌਂਸਲੇਟਾਂ ਦੇ ਬਾਹਰ ਹਿੰਸਕ ਵਿਰੋਧ ਪ੍ਰਦਰਸ਼ਨਾਂ ਅਤੇ ਝੜਪਾਂ ਦੀਆਂ ਰਿਪੋਰਟਾਂ ਵਿਚਾਲੇ ਸੁਰੱਖਿਆ ਚਿਤਾਵਨੀ ਜਾਰੀ ਕੀਤੀ ਹੈ | ਅਮਰੀਕੀ ਦੂਤਘਰ ਨੇ ਕਿਹਾ ਕਿ ਕਰਾਚੀ ਅਤੇ ਲਾਹੌਰ ਦੇ ਕੌਂਸਲੇਟਾਂ ਅਤੇ ਇਸਲਾਮਾਬਾਦ 'ਚ ਅਮਰੀਕੀ ਦੂਤਘਰ ਵਿਚ ਹੋਣ ਵਾਲੀਆਂ ਸਾਰੀਆਂ ਵੀਜ਼ਾ ਮੁਲਾਕਾਤਾਂ ਅਤੇ ਅਮਰੀਕੀ ਨਾਗਰਿਕ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਅਮਰੀਕੀ ਦੂਤਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ | ਦੂਤਘਰ ਨੇ ਕਿਹਾ ਕਿ ਲਾਹੌਰ ਅਤੇ ਕਰਾਚੀ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਦੇ ਨਾਲ-ਨਾਲ ਇਸਲਾਮਾਬਾਦ ਅਤੇ ਪਿਸ਼ਾਵਰ 'ਚ ਹੋਰ ਵਿਰੋਧ ਪ੍ਰਦਰਸ਼ਨਾਂ ਦੀ ਸੰਭਾਵਨਾ ਨੂੰ ਵੇਖਦੇ ਹੋਏ ਅਮਰੀਕੀ ਕਰਮਚਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਨੂੰ ਸੀਮਤ ਕਰਨ ਅਤੇ ਸਫ਼ਾਰਤਖ਼ਾਨੇ ਦੇ ਅੰਦਰ ਹੀ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ | ਸੁਰੱਖਿਆ ਚਿਤਾਵਨੀ 'ਚ ਅਮਰੀਕੀ ਨਾਗਰਿਕਾਂ ਨੂੰ ਸਥਾਨਕ ਖ਼ਬਰਾਂ ਦੀ ਨਿਗਰਾਨੀ ਕਰਨ, ਭੀੜ ਤੋਂ ਬਚਣ, ਆਪਣੇ ਆਲੇ ਦੁਆਲੇ ਤੋਂ ਜਾਣੂ ਰਹਿਣ ਅਤੇ ਆਪਣੀਆਂ ਸਟੈਪ ਰਜਿਸਟ੍ਰੇਸ਼ਨਾਂ ਨੂੰ ਅੱਪਡੇਟ ਰੱਖਣ ਦੀ ਸਲਾਹ ਦਿੱਤੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਖ਼ਾਸ ਕਰਕੇ ਕਰਾਚੀ 'ਚ ਅਮਰੀਕੀ ਦੂਤਾਵਾਸ ਦੇ ਬਾਹਰ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਲੌਰਾ ਲੂਮਰ ਨਾਂਅ ਦੇ ਇਕ ਅਮਰੀਕੀ ਨੇ ਅਮਰੀਕੀ ਵਿਦੇਸ਼ ਵਿਭਾਗ ਨੂੰ ਪਾਕਿਸਤਾਨੀਆਂ ਲਈ ਸਾਰੇ ਵੀਜ਼ਾ, ਇੱਥੋਂ ਤੱਕ ਕਿ ਗ੍ਰੀਨ ਕਾਰਡ ਵੀ ਰੱਦ ਕਰਨ ਦੀ ਮੰਗ ਕੀਤੀ ਹੈ | ਲੂਮਰ ਨੇ ਦਾਅਵਾ ਕੀਤਾ ਕਿ ਈਰਾਨ ਦੇ ਸੁਪਰੀਮ ਲੀਡਰ ਦੀ ਮੌਤ ਤੋਂ ਨਾਰਾਜ਼ 6 ਪ੍ਰਦਰਸ਼ਨਕਾਰੀ ਪਾਕਿ 'ਚ ਭਾਰੀ ਸੁਰੱਖਿਆ ਵਾਲੇ ਅਮਰੀਕੀ ਕੌਂਸਲੇਟ ਕੰਪਲੈਕਸ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਸਮੇਂ ਮਾਰੇ ਗਏ ਅਤੇ 20 ਹੋਰ ਜ਼ਖਮੀ ਹੋ ਗਏ | ਉਸ ਨੇ ਅੱਗੇ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਦੁਬਾਰਾ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਸਮੇਂ ਕਈ ਹੋਰਨਾਂ ਨੂੰ ਗੋਲੀ ਮਾਰੀ ਗਈ |

ਪਿਛਲੀ ਖ਼ਬਰ ਬੁੱਢਾ ਦਲ ਵਲੋਂ ਇੰਟਰਨੈਸ਼ਨਲ ਗਤਕਾ ਮੁਕਾਬਲੇ ਆਰੰਭ <br/> ਅਗਲੀ ਖ਼ਬਰ ਰਣਜੀਤ ਸਿੰਘ ਐਨਕਾਊਂਟਰ ਮਾਮਲਾ-ਅਦਾਲਤ ਵਲੋਂ ਐਸ.ਐਸ.ਪੀ. ਗੁਰਦਾਸਪੁਰ ਸਮੇਤ ਪੁਲਿਸ ਅਧਿਕਾਰੀਆਂ ਅਤੇ ਰਣਜੀਤ ਸਿੰਘ ਦੇ ਫੋਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।