08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬੁੱਢਾ ਦਲ ਵਲੋਂ ਇੰਟਰਨੈਸ਼ਨਲ ਗਤਕਾ ਮੁਕਾਬਲੇ ਆਰੰਭ <br/>

ਅਜੀਤ ਡੈਸਕ 03-03-2026

ਸ੍ਰੀ ਅਨੰਦਪੁਰ ਸਾਹਿਬ, 2 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ 'ਚ ਬੁੱਢਾ ਦਲ ਵਲੋਂ ਹੋਲੇ ਮਹੱਲੇ ਦੇ ਮੌਕੇ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਦੀ ਅਰੰਭਤਾ ਅੱਜ ਖਾਲਸਾਈ ਸ਼ਾਨੋ-ਸ਼ੋਕਤ ਨਾਲ ਭਾਈ ਸੁਖਵਿੰਦਰ ਸਿੰਘ ਮੌਰ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ | ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਈ | ਇਨ੍ਹਾਂ ਮੁਕਾਬਲਿਆਂ 'ਚ ਜਿੱਤਣ ਵਾਲਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਗਤਕਾ ਮੁਕਾਬਲਿਆਂ ਦੀ ਆਰੰਭਤਾ ਮੌਕੇ ਹੋਏ ਸਮਾਗਮ 'ਚ ਸਟੇਜ ਸਕੱਤਰ ਦੀ ਭੂਮਿਕਾ ਭਗਵਾਨ ਸਿੰਘ ਜੌਹਲ ਵਲੋਂ ਨਿਭਾਈ ਗਈ | ਇਸ ਮੌਕੇ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਗੁਰਮੇਲ ਸਿੰਘ ਕੈਨੇਡਾ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਭਗਵਾਨ ਸਿੰਘ ਜੌਹਲ, ਇੰਦਰਪਾਲ ਸਿੰਘ ਫੌਜੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਹਰਪ੍ਰੀਤ ਸਿੰਘ ਹੈਪੀ, ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ, ਬਾਬਾ ਸ਼ੇਰ ਸਿੰਘ, ਭਾਈ ਸਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ 2027 'ਚ ਕਾਂਗਰਸ-'ਆਪ' ਸਮਝੌਤੇ ਦੀ ਚਰਚਾ ਵਿਚਾਲੇ ਬਾਜਵਾ ਦਾ ਵੱਡਾ ਦਾਅਵਾ <br/> ਅਗਲੀ ਖ਼ਬਰ ਪਾਕਿ 'ਚ ਅਮਰੀਕੀ ਦੂਤਘਰ ਨੇ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।