03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪੰਜਾਬ ਸਰਕਾਰ ਨੇ ਕੀਤੇ ਵਿਆਪਕ ਪ੍ਰਬੰਧ-ਬੈਂਸ

ਅਜੀਤ ਡੈਸਕ 03-03-2026

ਕਿਹਾ, ਭਾਰਤ ਦੀ ਪਹਿਲੀ ਮੌਸਮ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਿਤ
ਚੰਡੀਗੜ੍ਹ, 2 ਮਾਰਚ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਹੋਏ ਹੋਲਾ ਮਹੱਲਾ ਸਮਾਗਮਾਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਆਪਕ ਪ੍ਰਬੰਧਾਂ ਬਾਰੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ ਏਅਰ-ਕੰਡੀਸ਼ਨਡ ਟੈਂਟ ਸਿਟੀ ਤੇ ਗਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਪਿਛਲੇ ਸਾਲ ਇਕ ਅਸਥਾਈ ਢਾਂਚੇ ਦੀ ਸਫਲਤਾ ਤੇ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੀਖਣ ਉਪਰੰਤ ਵਿਚਾਰ ਚਰਚਾ ਤੋਂ ਬਾਅਦ ਪਵਿੱਤਰ ਨਗਰੀ ਵਿਖੇ ਆ ਰਹੀਆਂ ਸੰਗਤਾਂ ਦੀ ਰਿਹਾਇਸ਼ ਲਈ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਜੋ ਕਿ ਅਨੰਦਪੁਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਦੇ ਹਨ ਨੇ ਕਿਹਾ ਇਹ ਪੰਜਾਬ ਦੇ ਧਾਰਮਿਕ ਸੈਰ-ਸਪਾਟੇ ਲਈ ਇਕ ਇਤਿਹਾਸਕ ਪਲ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੰਗਲ-ਯੂਜ਼ ਪਲਾਸਟਿਕ 'ਤੇ ਵਿਆਪਕ ਪਾਬੰਦੀ ਲਾਗੂ ਕੀਤੀ ਗਈ ਹੈ, ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਾਰੇ ਲੰਗਰ ਸਥਾਨਾਂ 'ਤੇ ਬਾਇਓਡੀਗ੍ਰੇਡੇਬਲ ਬਦਲ ਪ੍ਰਦਾਨ ਕਰਨ ਦਾ ਸਾਰਾ ਖਰਚ ਕੀਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ 'ਤੇ ਸੰਗਤਾਂ ਨੂੰ ਲਿਜਾਣ ਲਈ 100 ਈ-ਰਿਕਸ਼ਾ ਸ਼ਟਲ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 2 ਅਤੇ 3 ਮਾਰਚ ਨੂੰ ਵਿਰਾਸਤ-ਏ-ਖਾਲਸਾ ਵਿਖੇ ਸ਼ਾਮ ਵੇਲੇ ਅਸਮਾਨ ਵਿਚ ਆਤਿਸ਼ਬਾਜ਼ੀ ਦੀ ਸ਼ਾਨਦਾਰ ਪੇਸ਼ਕਾਰੀ ਦਿਖਾਈ ਜਾਵੇਗੀ।

ਪਿਛਲੀ ਖ਼ਬਰ ਸਮਾਧ ਭਾਈ ਦੇ ਪਹਿਲੇ ਵਾਲੀਬਾਲ ਸ਼ੂਟਿੰਗ ਕੱਚੀ ਮਹਾਂ ਕੰੁਭ 'ਚ ਬਾਰੇਕਾ ਜੇਤੂ ਅਗਲੀ ਖ਼ਬਰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।