13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਰਜਨ ਤੋਂ ਵੱਧ ਆਗੂਆਂ ਨੇ ਜਥੇਦਾਰ ਗੜਗੱਜ ਨੂੰ ਸੌਂਪੇ ਅਸਤੀਫ਼ੇ <br/>

ਅਜੀਤ ਡੈਸਕ 04-03-2026

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਜ਼ਿਲ੍ਹਾ ਹੁਸ਼ਿਆਰਪੁਰ 'ਚ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ, ਹਲਕਾ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਕਰੀਬ ਡੇਢ ਦਰਜਨ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦਿਆਂ ਤੋਂ ਅਸਤੀਫ਼ੇ ਸੌਂਪ ਦਿੱਤੇ | ਹਾਲਾਂਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਗੈਰ-ਮੌਜੂਦਗੀ 'ਚ ਇਹ ਅਸਤੀਫ਼ੇ ਉਨ੍ਹਾਂ ਦੇ ਪੀ.ਏ. ਭਾਈ ਬਗੀਚਾ ਸਿੰਘ ਵਲੋਂ ਪ੍ਰਾਪਤ ਕੀਤੇ ਗਏ | ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਮੇਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਸਤਵਿੰਦਰਪਾਲ ਸਿੰਘ ਢੱਟ, ਹਰਜੀਤ ਸਿੰਘ ਭਾਂਤਪੁਰ, ਬੂਟਾ ਸਿੰਘ ਅਲੀਪੁਰ, ਰਸ਼ਪਾਲ ਸਿੰਘ ਬੱਦੋਵਾਲ, ਅਵਤਾਰ ਸਿੰਘ, ਨਿਰੰਕਾਰ ਸਿੰਘ ਅਜਨੋਹਾ, ਉਂਕਾਰ ਸਿੰਘ, ਮਨਪ੍ਰੀਤ ਸਿੰਘ ਬਿਹਾਲਾ, ਗੁਰਿੰਦਰ ਸਿੰਘ ਗੋਲਡੀ, ਰਵਿੰਦਰ ਸਿੰਘ ਸ਼ੇਰਗੜ੍ਹ, ਪਰਮਿੰਦਰ ਸਿੰਘ ਪੰਨੂ, ਜਗਤਾਰ ਸਿੰਘ ਬਲਾਲਾ, ਹਰਕਮਲਜੀਤ ਸਿੰਘ, ਜਸਬੀਰ ਸਿੰਘ ਘੋਗਰਾ, ਇੰਦਰਜੀਤ ਸਿੰਘ ਕਾਹਲੋਂ, ਕੁਲਵਿੰਦਰ ਸਿੰਘ ਖਿਜਰਪੁਰ ਤੇ ਰਵਿੰਦਰਜੀਤ ਸਿੰਘ ਰਾਮਗੜ੍ਹ ਕੁੱਲੀਆਂ ਨੇ ਅਸਤੀਫ਼ੇ ਸੌਂਪੇ | ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਆਏ ਹੁਕਮਨਾਮੇ ਮੁਤਾਬਕ 2 ਦਸੰਬਰ 2024 ਨੂੰ ਪੰਥਕ ਰਾਜਨੀਤੀ ਦੀ ਮਜ਼ਬੂਤੀ ਲਈ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) 'ਚ ਸ਼ਮੂਲੀਅਤ ਕੀਤੀ ਸੀ, ਪ੍ਰੰਤੂ ਇਹ ਪਾਰਟੀ ਧਰਮ ਤੇ ਰਾਜਨੀਤੀ ਨੂੰ ਮਜ਼ਬੂਤ ਕਰਨ 'ਚ ਅਸੀਂ ਸਾਰੇ ਅਸਫਲ ਸਾਬਿਤ ਹੋਏ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸਿੱਖਾਂ ਦੀ ਮਾਂ ਪਾਰਟੀ ਹੈ, ਜਿਸ ਨੇ ਸਦਾ ਹੀ ਕੌਮ ਲਈ ਕੁਰਬਾਨੀਆਂ ਕੀਤੀਆਂ ਅਤੇ ਕੌਮੀ ਜਜ਼ਬੇ ਨੂੰ ਪ੍ਰਚੰਡ ਰੱਖਿਆ | ਉਨ੍ਹਾਂ ਕਿਹਾ ਕਿ ਕੌਮੀ ਦੀ ਚੜ੍ਹਦੀ ਕਲਾ ਲਈ ਧਾਰਮਿਕ ਤੇ ਸਿਆਸੀ ਰਾਜਨੀਤੀ ਨੂੰ ਮਜ਼ਬੂਤ ਕਰਨਾ ਹੀ ਸਾਡਾ ਮਕਸਦ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨਾ ਹੀ ਸਾਡਾ ਫ਼ਰਜ਼ ਹੈ ਤੇ ਕੌਮ ਤੇ ਪੰਥ ਦੀ ਚੜ੍ਹਦੀਕਲਾ ਲਈ ਹੀ ਅਸੀਂ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ ਹਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ ਅਗਲੀ ਖ਼ਬਰ ਲੜਕਿਆਂ 'ਚ ਲਖਵੀਰ ਸਿੰਘ ਤੇ ਲੜਕੀਆਂ 'ਚ ਲਵਵੀਰ ਕÏਰ ਸਰਵੋਤਮ ਅਥਲੀਟ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।