13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ ਸਰਕਾਰ ਵਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ

ਅਜੀਤ ਡੈਸਕ 04-03-2026

ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ-ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)-ਭਗਵੰਤ ਮਾਨ ਸਰਕਾਰ ਵਲੋਂ ਸੂਬੇ ਭਰ 'ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ 'ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤਿ੍ਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ | ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ ਸੂਬਾ ਪੱਧਰੀ ਸਮਾਗਮ 18 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ | ਵੀਡੀਓ ਕਾਨਫਰੰਸਿੰਗ ਰਾਹੀਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਦੇ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਹੀ ਹੈ ਕਿਉਂਕਿ 28,000 ਤੋਂ ਵੱਧ ਮਹਿਲਾਵਾਂ ਸਨਮਾਨ ਸਮਾਗਮਾਂ ਲਈ ਰਜਿਸਟਰ ਕਰ ਚੁੱਕੀਆਂ ਹਨ | ਸੂਬਾ ਪੱਧਰੀ ਕਾਰਜਕ੍ਰਮ ਦੀ ਰੂਪਰੇਖਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਪੱਧਰ ਦਾ ਸਮਾਗਮ 18 ਮਾਰਚ 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੁਣੀਆਂ ਗਈਆਂ ਪਹਿਲੀਆਂ 100 ਮਹਿਲਾ ਉਦਮੀਆਂ ਨੂੰ ਪ੍ਰਤੀ ਮਹਿਲਾ 25,000 ਦੀ ਰਕਮ ਨਾਲ ਸਨਮਾਨਿਤ ਕੀਤਾ ਜਾਵੇਗਾ | ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਨਮਾਨ ਸਮਾਗਮ ਬਲਾਕ ਤੇ ਵਿਧਾਨ ਸਭਾ ਹਲਕਾ ਪੱਧਰ 'ਤੇ ਸ਼ੁਰੂ ਹੋ ਚੁੱਕੇ ਹਨ ਤੇ 12 ਮਾਰਚ ਤੋਂ ਜ਼ਿਲ੍ਹਾ ਪੱਧਰ 'ਤੇ ਜਾਰੀ ਰਹਿਣਗੇ, ਜਿਸ ਤੋਂ ਬਾਅਦ ਸੂਬਾ ਪੱਧਰ ਦੇ ਸਮਾਗਮ ਨਾਲ ਇਹ ਲੜੀ ਸੰਪੰਨ ਹੋਵੇਗੀ |

ਪਿਛਲੀ ਖ਼ਬਰ ਵਿਦਿਆਰਥੀਆਂ ਦੇ ਸਕੂਲ ਬੈਗ ਦਾ ਭਾਰ ਘਟਾਉਣ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ <br/> ਅਗਲੀ ਖ਼ਬਰ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਰਜਨ ਤੋਂ ਵੱਧ ਆਗੂਆਂ ਨੇ ਜਥੇਦਾਰ ਗੜਗੱਜ ਨੂੰ ਸੌਂਪੇ ਅਸਤੀਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।