13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮੁੱਖ ਮੰਤਰੀ ਫੜਨਵੀਸ ਦੇ ਸਹਿਯੋਗ ਸਦਕਾ ਸ਼ਤਾਬਦੀ ਸਮਾਗਮ ਸਫਲਤਾਪੂਰਵਕ ਸਮਾਪਤ

ਮੁੱਖ ਮੰਤਰੀ ਦੇਵੇਂਦਰ ਫੜਨਵੀਸ<br/> 04-03-2026

ਸੰਤ ਗਿ. ਹਰਨਾਮ ਸਿੰਘ ਖ਼ਾਲਸਾ ਨੇ ਮਹਾਰਾਸ਼ਟਰ ਸਰਕਾਰ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਕੀਤਾ ਧੰਨਵਾਦ
ਮੁੰਬਈ, 3 ਮਾਰਚ (ਅਜੀਤ ਬਿਊਰੋ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਨੂੰ ਸਮਰਪਿਤ ਮਹਾਰਾਸ਼ਟਰ ਵਿਖੇ ਨਾਗਪੁਰ, ਨਾਂਦੇੜ ਤੇ ਖਾਰਘਾਰ ਵਿਖੇ ਸ਼ਤਾਬਦੀ ਸਮਾਗਮਾਂ ਦੀ ਪੂਰਨ ਸਫਲਤਾ ਨਾਲ ਹੋਈ ਸਮਾਪਤੀ ਤੋਂ ਬਾਅਦ ਸੂਬਾ ਸਰਕਾਰ ਵਲੋਂ ਸ਼ਤਾਬਦੀ ਸਾਮਗਮਾਂ ਦੌਰਾਨ ਕੀਤੇ ਗਏ ਸ਼ਾਨਦਾਰ ਉਪਰਾਲਿਆਂ ਤੇ ਜ਼ਬਰਦਸਤ ਪ੍ਰਬੰਧਾਂ ਦੀ ਜ਼ੋਰਦਾਰ ਸ਼ਲਾਘਾ ਕੀਤੀ | ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਗੁਰੂ ਸਾਹਿਬਾਨ ਪ੍ਰਤੀ ਸਤਿਕਾਰ ਤੇ ਸਿੱਖ ਭਾਈਚਾਰੇ ਨਾਲ ਪਿਆਰ ਹੀ ਹੈ, ਜੋ ਉਨ੍ਹਾਂ ਵਲੋਂ ਗੁਰੂ ਸਾਹਿਬਾਂ ਦੇ ਸ਼ਤਾਬਦੀ ਗੁਰਪੁਰਬਾਂ ਨੂੰ ਮਹਾਰਾਸ਼ਟਰ ਵਿਖੇ ਮਨਾਏ ਜਾਣ ਲਈ ਵੱਡੇ ਪੱਧਰ 'ਤੇ ਪੁਖਤਾ ਤੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਖਾਰਘਾਰ ਸਮਾਗਮ ਦੌਰਾਨ ਉਨ੍ਹਾਂ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ 'ਤੇ ਨਵੀਂ ਮੁੰਬਈ ਵਿਖੇ ਵੱਡਾ ਹਸਪਤਾਲ ਬਣਾਏ ਜਾਣ ਦਾ ਤੇ ਸਿੱਖ ਸ਼ਹਾਦਤ ਨੂੰ ਸੂਬੇ ਦੇ ਪਾਠਕ੍ਰਮ 'ਚ ਲਾਗੂ ਕਰਨ ਦਾ ਐਲਾਨ ਕਰਕੇ ਸਿੱਖ ਕੌਮ ਨੂੰ ਵੱਡਾ ਮਾਣ ਦਿੱਤਾ ਹੈ | ਇਹ ਪਹਿਲ ਭਾਰਤ ਦੇ ਬਹੁਲਤਾਵਾਦ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿਚ ਇੱਕ ਮੀਲ ਪੱਥਰ ਸਾਬਤ ਹੋਵੇਗੀ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਹੋਲਾ ਮਹੱਲਾ ਮੌਕੇ ਭਰਵੀਂ 'ਮੀਰੀ ਪੀਰੀ ਕਾਨਫ਼ਰੰਸ' ਅਗਲੀ ਖ਼ਬਰ ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ ਨੂੰ ਤੋਸ਼ਾਖ਼ਾਨਾ ਮਾਮਲੇ 'ਚ ਮਿਲੀ ਜ਼ਮਾਨਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।