14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹੋਲੀ ਸਿਰਫ਼ ਰੰਗਾਂ ਦਾ ਨਹੀਂ, ਸਗੋਂ ਸਮਾਜਿਕ ਏਕਤਾ ਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਦਾ ਪ੍ਰਤੀਕ–ਰਾਜਪਾਲ ਕਟਾਰੀਆ <br/>

ਅਜੀਤ ਡੈਸਕ 04-03-2026

ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)–ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਹੋਲੀ ਦੀਆਂ ਮੁਬਾਰਕਾਂ ਦਿੰਦਿਆਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਰੰਗਾਂ ਦਾ ਇਹ ਤਿਉਹਾਰ ਆਪਸੀ ਨਫ਼ਰਤਾਂ ਨੂੰ ਮਿਟਾ ਕੇ ਦਿਲਾਂ ਵਿਚ ਪਿਆਰ ਅਤੇ ਭਰੋਸਾ ਪੈਦਾ ਕਰਨ ਦਾ ਮੌਕਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਸਮਾਜਿਕ ਏਕਤਾ ਅਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਦਾ ਪ੍ਰਤੀਕ ਵੀ ਹੈ | ਰਾਜਪਾਲ ਕਟਾਰੀਆ ਨੇ ਆਪਣੇ ਸੁਨੇਹੇ 'ਚ ਕਿਹਾ ਕਿ ਹੋਲੀ ਬਸੰਤ ਰੁੱਤ ਦੇ ਆਗਮਨ ਦੀ ਖੁਸ਼ੀ ਨਾਲ ਜੁੜਿਆ ਤਿਉਹਾਰ ਹੈ | ਰਾਜਪਾਲ ਨੇ ਅਪੀਲ ਕੀਤੀ ਕਿ ਇਸ ਪਵਿੱਤਰ ਤਿਉਹਾਰ ਨੂੰ ਅਮਨ-ਚੈਨ, ਭਾਈਚਾਰੇ ਅਤੇ ਆਪਸੀ ਸਨਮਾਨ ਦੀ ਭਾਵਨਾ ਨਾਲ ਮਨਾਇਆ ਜਾਵੇ |

ਪਿਛਲੀ ਖ਼ਬਰ ਮੋਟਰਸਾਈਕਲ ਰਾਹੀਂ ਵਿਸ਼ਵ ਦੌਰੇ 'ਤੇ ਨਿਕਲੇ ਰਘਵੀਰ ਸਿੰਘ ਭਰੋਵਾਲ ਦਾ ਪੇਰੂ ਦੇਸ਼ ਵਿਚ ਸੜਕ ਹਾਦਸੇ 'ਚ ਦਿਹਾਂਤ ਅਗਲੀ ਖ਼ਬਰ ਹੋਲੇ ਮਹੱਲੇ 'ਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕਰਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਸ਼੍ਰੋਮਣੀ ਕਮੇਟੀ ਦਾ ਵੱਡਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।