07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਯੂ.ਪੀ.ਐੱਸ.ਸੀ. ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇਕ-ਇਕ ਲੱਖ ਰੁਪਏ : ਧਾਮੀ <br/>

ਅਜੀਤ ਡੈਸਕ 08-03-2026

ਅੰਮਿ੍ਤਸਰ, 7 ਮਾਰਚ (ਜਸਵੰਤ ਸਿੰਘ ਜੱਸ)-ਹਾਲ ਹੀ ਵਿਚ ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐੱਸ.ਸੀ.) ਦੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਹੌਸਲਾ ਅਫ਼ਜ਼ਾਈ ਵਜੋਂ ਸ਼੍ਰੋਮਣੀ ਕਮੇਟੀ ਵਲੋਂ 1-1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਿਮਰਨਦੀਪ ਕੌਰ ਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਯੂ.ਪੀ.ਐੱਸ.ਸੀ. ਦੀ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਕੇ ਜਿੱਥੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਹੀ ਇਹ ਸਿੱਖ ਕੌਮ ਲਈ ਵੀ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਆ ਰਹੇ ਬਜਟ ਵਿਚ ਪ੍ਰਸ਼ਾਸਕੀ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵਿਸ਼ੇਸ਼ ਰਾਸ਼ੀ ਰੱਖੀ ਜਾਵੇਗੀ |

ਪਿਛਲੀ ਖ਼ਬਰ ਅਨੰਨਿਆ ਸ਼ਰਮਾ ਨੇ ਯੂ.ਪੀ.ਐਸ.ਸੀ. ਪ੍ਰੀਖਿਆ 'ਚੋਂ 13ਵਾਂ ਸਥਾਨ ਹਾਸਿਲ ਕੀਤਾ <br/> ਅਗਲੀ ਖ਼ਬਰ ਨਵ ਵਿਆਹੁਤਾ ਦੀ ਗੋਲੀ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।