07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੁੱਖ ਮੰਤਰੀ ਵਲੋਂ ਪਿ੍ੰਸੀਪਲਾਂ ਦੇ ਅੱਠਵੇਂ ਬੈਚ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਕੀਤਾ ਰਵਾਨਾ <br/>

ਅਜੀਤ ਡੈਸਕ 08-03-2026

ਚੰਡੀਗੜ੍ਹ, 7 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ 'ਚ 'ਪੰਜਾਬ ਸਿੱਖਿਆ ਕ੍ਰਾਂਤੀ' ਦੀ ਲੜੀ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿ੍ੰਸੀਪਲਾਂ ਦੇ ਅੱਠਵੇਂ ਬੈਚ ਨੂੰ ਆਧੁਨਿਕ ਸਿੱਖਿਆ ਅਭਿਆਸਾਂ ਦੀ ਟ੍ਰੇਨਿੰਗ ਲਈ ਸਿੰਗਾਪੁਰ ਦੀ ਪਿ੍ੰਸੀਪਲ ਅਕੈਡਮੀ ਲਈ 30 ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ ਦੇ ਬੈਚ ਨੂੰ ਪੰਜਾਬ ਭਵਨ ਚੰਡੀਗੜ੍ਹ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ, ਸਮੇਂ ਦਾ ਹਾਣੀ ਬਣਾਉਣਾ ਅਤੇ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਵਿਸ਼ਵ ਪੱਧਰੀ ਮੌਕੇ ਪ੍ਰਦਾਨ ਕਰਨ ਲਈ ਇਹ ਬੈਚ 8 ਤੋਂ 14 ਮਾਰਚ ਤੱਕ ਸਿਖਲਾਈ ਪ੍ਰਾਪਤ ਕਰਿਆ ਗਿਆ | ਉਨ੍ਹਾਂ ਕਿਹਾ ਕਿ ਹੁਣ ਤੱਕ 234 ਪਿ੍ੰਸੀਪਲ ਸਿੰਗਾਪੁਰ ਭੇਜੇ ਗਏ ਹਨ | ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਕਿਰਨ ਸ਼ਰਮਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਦੀ ਧੀ ਮਨਪ੍ਰੀਤ ਕੌਰ ਨੇ ਸਿਵਲ ਸਰਵਿਸਿਜ਼ ਪ੍ਰੀਖਿਆ 'ਚੋਂ 136ਵਾਂ ਰੈਂਕ ਲਿਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ 14.16 ਕਰੋੜ ਜਾਰੀ - ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।