23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੈਨੇਡਾ 'ਚ ਸੜਕ ਹਾਦਸੇ ਦੌਰਾਨ ਲੜਕੀ ਦੀ ਮੌਤ <br/>

ਅਜੀਤ ਡੈਸਕ 08-03-2026

ਜਖਵਾਲੀ, 7 ਮਾਰਚ (ਨਿਰਭੈ ਸਿੰਘ)-ਕੈਨੇਡਾ ਦੇ ਬਰੈਂਪਟਨ ਸ਼ਹਿਰ 'ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬੀਬੀਪੁਰ ਦੀ 21 ਸਾਲਾ ਲੜਕੀ ਅਰਸ਼ਪ੍ਰੀਤ ਕੌਰ ਪੁੱਤਰੀ ਸੁਖਜੀਤ ਸਿੰਘ ਦੀ ਮੌਤ ਹੋ ਗਈ | ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਇੰਦਰਜੀਤ ਸਿੰਘ ਬੀਬੀਪੁਰ ਨੇ ਦੱਸਿਆ ਕਿ ਅਰਸ਼ਪ੍ਰੀਤ ਕੌਰ ਆਪਣੇ ਭਰਾ ਸੰਤ ਪ੍ਰਕਾਸ਼ ਸਿੰਘ ਨਾਲ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿ ਰਹੀ ਸੀ | ਉਹ ਕਰੀਬ 2 ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਈ ਸੀ ਤੇ ਜਦ ਉਹ ਕੰਮ 'ਤੇ ਜਾਣ ਲਈ ਘਰੋਂ ਨਿਕਲੀ ਤਾਂ ਰਸਤੇ 'ਚ ਹੋਏ ਇਕ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ |

ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਦਖ਼ਲ ਨਾਲ ਤੇਲ ਕੰਪਨੀਆਂ ਤੇ ਪੈਟਰੋਲ ਪੰਪ ਡੀਲਰਾਂ ਦਾ ਪੇਸ਼ਗੀ ਰਕਮ ਨੂੰ ਲੈ ਕੇ ਰੇੜਕਾ ਹੋਇਆ ਖ਼ਤਮ... ਅਗਲੀ ਖ਼ਬਰ ਕੀ ਪਾਕਿ ਵੀ ਈਰਾਨ ਵਿਰੁੱਧ ਜੰਗ 'ਚ ਹੋਵੇਗਾ ਸ਼ਾਮਿਲ? <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।