19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਨੁੱਖੀ ਤਸਕਰੀ ਮਾਮਲਿਆਂ 'ਚ ਕਿਹੜੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ <br/>

ਅਜੀਤ ਡੈਸਕ 29-03-2026
ਨਵੀਂ, 28 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਕੇਂਦਰ ਤੇ ਸਾਰੇ ਰਾਜਾਂ ਨੂੰ ਮਨੁੱਖੀ ਤਸਕਰੀ ਦੇ ਮਾਮਲਿਆਂ 'ਚ ਅਪਣਾਈ ਜਾਣ ਵਾਲੀ ਮਿਆਰੀ ਪ੍ਰਕਿਰਿਆ ਬਾਰੇ ਸੂਚਿਤ ਕਰਨ ਦਾ ਨਿਰਦੇਸ਼ ਦਿੱਤਾ ਹੈ | ਜਸਟਿਸ ਅਹਿਸਾਨੂਦੀਨ ਅਮਾਨਉਲਾ ਅਤੇ ਆਰ. ਮਹਾਦੇਵਨ ਦੇ ਬੈਂਚ ਨੇ ਕੇਂਦਰੀ ਗ੍ਰਹਿ ਸਕੱਤਰ, ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਗ੍ਰਹਿ ਸਕੱਤਰਾਂ ਅਤੇ ਪੁਲਿਸ ਡਾਇਰੈਕਟਰ ਜਨਰਲਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਸਾਰੇ ਸੰਬੰਧਿਤ ਪੱਖਾਂ ਨਾਲ ਚਰਚਾ ਕਰਨ | 'ਭਾਰਤ ਸੰਘ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਉਹ ਇਸ ਸੰਬੰਧ 'ਚ ਇਕ ਵਿਸਤਿ੍ਤ ਹਲਫ਼ਨਾਮਾ ਦਾਇਰ ਕਰਨ ਕਿ ਉਨ੍ਹਾਂ ਦੇ ਅਨੁਸਾਰ ਅਜਿਹੇ ਮਾਮਲਿਆਂ ਵਿਚ ਕਿਹੜੀ ਮਿਆਰੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ | ਅਦਾਲਤ ਨੇ ਕਿਹਾ ਕਿ ਮਨੁੱਖੀ ਤਸਕਰੀ ਜਿਸ 'ਚ ਬੱਚਿਆਂ ਦੀ ਤਸਕਰੀ ਵੀ ਸ਼ਾਮਿਲ ਹੈ, ਦੇ ਮਾਮਲਿਆਂ 'ਚ ਸਮੇਂ ਦਾ ਸਭ ਤੋਂ ਵੱਧ ਮਹੱਤਵ ਹੁੰਦਾ ਹੈ | ਇਸ ਲਈ ਜੋ ਵੀ ਦਿਸ਼ਾ-ਨਿਰਦੇਸ਼ ਲੋੜੀਂਦੇ ਹਨ ਜਾਂ ਸੁਝਾਅ ਦਿੱਤੇ ਗਏ ਹਨ, ਉਹ ਉਸ ਕਾਰਵਾਈ ਦੇ ਸਮੇਂ ਦੀ ਸੀਮਾ ਨੂੰ ਧਿਆਨ ਵਿਚ ਰੱਖਦੇ ਹੋਏ ਹੋਣੇ ਚਾਹੀਦੇ ਹਨ, ਜਿਸ ਦੇ ਵਿਚਾਲੇ ਪੁਲਿਸ ਨੂੰ ਕਿਸੇ ਵਿਅਕਤੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲਣ 'ਤੇ ਤੁਰੰਤ ਕਾਰਵਾਈ ਕਰਨੀ ਹੁੰਦੀ ਹੈ | ਸੁਪਰੀਮ ਕੋਰਟ ਨੇ ਕੁਝ ਰਾਜਾਂ ਦੇ ਪ੍ਰਤੀਨਿਧੀਆਂ ਦੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਪੇਸ਼ ਨਾ ਹੋਣ 'ਤੇ ਇਤਰਾਜ਼ ਜਤਾਇਆ ਅਤੇ ਸਾਰੇ ਪੁਲਿਸ ਡਾਇਰੈਕਟਰ ਜਨਰਲਾਂ ਤੋਂ ਸਪੱਸ਼ਟੀਕਰਨ ਮੰਗਿਆ | ਅਦਾਲਤ ਨੇ ਕਿਹਾ ਕਿ ਅਸੀਂ ਇਹ ਸਪੱਸ਼ਟ ਕਰਦੇ ਹਾਂ ਕਿ ਜੇਕਰ ਉਨ੍ਹਾਂ ਦੁਆਰਾ 16 ਅਪ੍ਰੈਲ, 2026 ਤੱਕ ਅਜਿਹਾ ਕੋਈ ਹਲਫ਼ਨਾਮਾ ਦਾਇਰ ਨਹੀਂ ਕੀਤਾ ਜਾਂਦਾ, ਤਾਂ ਉਨ੍ਹਾਂ ਦੀ ਗੈਰ-ਹਾਜ਼ਰੀ ਦੇ ਸੰਬੰਧ 'ਚ ਕੋਈ ਬਹਾਨਾ ਸਵੀਕਾਰਯੋਗ ਨਹੀਂ ਹੋਵੇਗਾ |

ਪਿਛਲੀ ਖ਼ਬਰ ਗੈਸ ਦੀ ਕਿੱਲਤ ਵਿਚਾਲੇ ਗੁਹਾਟੀ 'ਚ ਅਗਲੀ ਖ਼ਬਰ ਰਾਜਨਾਥ ਸਿੰਘ ਵਲੋਂ ਪੱਛਮੀ ਏਸ਼ੀਆ ਸੰਕਟ ਲਈ ਗਠਿਤ ਗੈਰ-ਰਸਮੀ ਮੰਤਰੀ ਸਮੂਹ ਨਾਲ ਪਹਿਲੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।