ਅੰਮਿ੍ਤਸਰ, 29 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਐੱਮ.ਡੀ. ਗਗਨਦੀਪ ਸਿੰਘ ਰੰਧਾਵਾ ਜਿਨ੍ਹਾਂ ਪਿਛਲੇ ਦਿਨੀਂ ਖੁਦਕੁਸ਼ੀ ਕਰ ਲਈ ਸੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਐੱਮ.ਡੀ. ਗਗਨਦੀਪ ਸਿੰਘ ਰੰਧਾਵਾ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਥੋਬਾ ਦੇ ਜੰਮਪਲ ਸਨ | ਉਨ੍ਹਾਂ ਪਰਿਵਾਰ ਅਤੇ ਸਵ. ਰੰਧਾਵਾ ਦੀ ਪਤਨੀ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਸਰਕਾਰ ਪਰਿਵਾਰ ਨਾਲ ਹੈ |
ਵਿਧਾਇਕ ਧਾਲੀਵਾਲ ਨੇ ਸਵ. ਰੰਧਾਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਅਜੀਤ ਡੈਸਕ
30-03-2026