ਪਟਿਆਲਾ, 29 ਮਾਰਚ (ਧਰਮਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਸਾਬਕਾ ਮੰਤਰੀ ਸਵਰਗੀ ਲਾਲ ਸਿੰਘ (84), ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ, ਨੂੰ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਉਨ੍ਹਾਂ ਦੀ ਮਿ੍ਤਕਦੇਹ ਦਾ ਅੰਤਿਮ ਸੰਸਕਾਰ ਇੱਥੇ ਰਾਜਪੁਰਾ ਰੋਡ ਸਥਿਤ ਬੀਰ ਜੀ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਵਲੋਂ ਦਿਖਾਈ ਗਈ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫ਼ੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਮਿ੍ਤਕਦੇਹ 'ਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ | ਪੰਜਾਬ ਸਰਕਾਰ ਵਲੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ ਰੀਥ ਰੱਖ ਕੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਸਾਬਕਾ ਮੈਂਬਰ ਰਾਜ ਸਭਾ, ਪਦਮਭੂਸ਼ਨ ਤਰਲੋਚਨ ਸਿੰਘ ਵਲੋਂ ਰੀਥ ਪਾਰਸਜੋਤ ਸਿੰਘ ਗਰੋਵਰ ਵਲੋਂ ਭੇਟ ਕੀਤੀ ਗਈ | ਇਸ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਉੱਘੇ ਸਿੱਖ ਚਿੰਤਕ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਭਾਰਤ ਭੂਸ਼ਨ ਆਸ਼ੂ, ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਤੇਜਿੰਦਰ ਮਹਿਤਾ, ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਜਗਤਾਰ ਸਿੰਘ ਰਾਜਲਾ, ਕੈਪਟਨ ਸੰਦੀਪ ਸੰਧੂ, ਵਿਸ਼ਨੂੰ ਸ਼ਰਮਾ, ਸੰਜੀਵ ਸ਼ਰਮਾ ਕਾਲੂ, ਗੌਰਵ ਸੰਧੂ, ਗੁਰਸ਼ਰਨ ਕੌਰ ਰੰਧਾਵਾ, ਹਰਿੰਦਰਪਾਲ ਸਿੰਘ ਹੈਰੀਮਾਨ, ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਪੰਜਾਬ, ਤਰਲੋਚਨ ਸਿੰਘ ਬਿਲਾਸਪੁਰ, ਰਾਜ ਕੁਮਾਰ ਅਹੂਜਾ, ਅਮਰਜੀਤ ਸਿੰਘ ਟਿੱਕਾ ਸਾਬਕਾ ਚੇਅਰਮੈਨ ਐਮ.ਐਸ.ਐਮ.ਈ., ਸ਼ੋ੍ਰਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਡਾ. ਸੁਦੇਸ਼ ਸ਼ਰਮਾ ਘਨੌਰ, ਪਵਨ ਗੁਪਤਾ, ਭਾਜਪਾ ਆਗੂ ਗੁਰਵਿੰਦਰ ਸਿੰਘ ਕਾਂਸਲ, ਅਨਿਲ ਸਰੀਨ ਅਤੇ ਵਿਜੇ ਕੁਮਾਰ ਕੂਕਾ ਸਮੇਤ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਆਪਣੀ ਹਾਜ਼ਰੀ ਭਰ ਕੇ ਦੁੱਖ ਸਾਂਝਾ ਕੀਤਾ | ਪਰਿਵਾਰਕ ਸੂਤਰਾਂ ਮੁਤਾਬਿਕ ਸਵ. ਲਾਲ ਸਿੰਘ ਦੇ ਫ਼ੁਲ ਚੁਗਣ ਦੀ ਰਸਮ ਮੰਗਲਵਾਰ 31 ਮਾਰਚ ਨੂੰ ਸਵੇਰੇ 8 ਵਜੇ ਨਿਭਾਈ ਜਾਵੇਗੀ |
ਸਾਬਕਾ ਮੰਤਰੀ ਲਾਲ ਸਿੰਘ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ
ਅਜੀਤ ਡੈਸਕ
30-03-2026