ਬੇਗੁਨਾਹਾਂ ਦੇ ਕਾਤਲ ਟਰੰਪ-ਨੇਤਨਯਾਹੂ ਨਾਲ ਜੰਗੀ ਅਪਰਾਧੀਆਂ ਵਾਲਾ ਸਲੂਕ ਕੀਤਾ ਜਾਣਾ ਚਾਹੀਦਾ ਹੈ-ਜਾਮਾਰਾਏ
ਜੰਡਿਆਲਾ ਗੁਰੂ, 29 ਮਾਰਚ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਪਾਰਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿਚ ਸੱਦੀ ਗਈ ਸਾਮਰਾਜ ਭਜਾਓ, ਮਾਨਵਤਾ ਬਚਾਓ, ਮੋਦੀ ਹਟਾਓ ਦੇਸ਼ ਬਚਾਓ ਵਿਸ਼ਾਲ ਕਾਨਫਰੰਸ ਨੂੰ ਅੱਜ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਾ-ਇਜ਼ਰਾਇਲ ਵਲੋਂ ਈਰਾਨ ਖ਼ਿਲਾਫ਼ ਵਿੱਢੀ ਨਿਹੱਕੀ ਜੰਗ ਨੇ ਭਾਰਤ ਸਣੇ ਸੰਸਾਰ ਦੇ ਸਾਰੇ ਦੇਸ਼ ਡੂੰਘੇ ਆਰਥਿਕ ਸੰਕਟ ਵੱਲ ਧੱਕ ਦਿੱਤੇ ਹਨ ਤੇ ਲੋਕ ਤੇਲ-ਗੈਸ, ਅਨਾਜ ਤੇ ਹੋਰ ਖੁਰਾਕੀ ਵਸਤਾਂ ਦੀ ਭਾਰੀ ਕਿੱਲਤ, ਮਹਿੰਗਾਈ ਤੇ ਕਾਲਾ ਬਾਜ਼ਾਰੀ ਦਾ ਸੰਤਾਪ ਭੋਗ ਰਹੇ ਹਨ | ਕਾਮਰੇਡ ਮੰਗਤ ਰਾਮ ਪਾਸਲਾ ਤੇ ਸਾਥੀਆਂ ਨੇ ਫੌਰੀ ਜੰਗਬੰਦੀ ਤੇ ਈਰਾਨ ਦੇ ਨੁਕਸਾਨ ਦੀ ਮੁਕੰਮਲ ਭਰਪਾਈ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੰਸਾਰ ਅਮਨ ਦੇ ਦੋਖੀ ਟਰੰਪ-ਨੇਤਨਯਾਹੂ ਨਾਲ ਜੰਗੀ ਅਪਰਾਧੀਆਂ ਵਾਲਾ ਸਲੂਕ ਕੀਤਾ ਜਾਣਾ ਚਾਹੀਦਾ ਹੈ | ਰਾਜ ਕਮੇਟੀ ਦੇ ਸਕੱਤਰ ਪ੍ਰਗਟ ਸਿੰਘ ਜਾਮਾ ਰਾਏ, ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਗੁਰਨਾਮ ਸਿੰਘ ਦਾਊਦ, ਸੂਬਾ ਸਕੱਤਰੇਤ ਦੇ ਮੈਂਬਰਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਸਾਥੀ ਸ਼ਿਵ ਕੁਮਾਰ ਪਠਾਨਕੋਟ ਨੇ ਵੀ ਆਪਣੇ ਵਿਚਾਰ ਰੱਖੇ ਮੰਚ ਦੀ ਪ੍ਰਧਾਨਗੀ ਸਾਥੀ ਰਤਨ ਸਿੰਘ ਰੰਧਾਵਾ, ਨੱਥਾ ਸਿੰਘ ਤੇ ਚਮਨ ਲਾਲ ਦਰਾਜ ਨੇ ਕੀਤੀ | ਇਸ ਮੌਕੇ ਮਨ ਸੇ ਦਾਸਲ ਚਾਲਨ ਸਾਥੀ ਹਰਪ੍ਰੀਤ ਸਿੰਘ ਬਟਾਰੀ ਨੇ ਕੀਤਾ ਰਘਬੀਰ ਸਿੰਘ ਪਕੀਵਾਂ, ਮਹੀਪਾਲ, ਧਰਮਿੰਦਰ ਸਿੰਘ, ਹਰਿੰਦਰ ਸਿੰਘ ਰੰਧਾਵਾ, ਮੁਖਤਿਆਰ ਸਿੰਘ ਮੱਲ੍ਹਾ, ਗੁਰਮੇਜ ਸਿੰਘ ਤਿੰਮੋਵਾਲ, ਠਾਕੁਰ ਧਿਆਨ ਸਿੰਘ, ਕੁਲਵੰਤ ਸਿੰਘ ਮੱਲੂ ਨੰਗਲ, ਸ਼ਮਸ਼ੇਰ ਸਿੰਘ ਬਟਾਲਾ, ਬਲਦੇਵ ਸਿੰਘ ਸੈਦਪੁਰ, ਦਲਜੀਤ ਸਿੰਘ ਦਿਆਲਪੁਰਾ, ਅਮਰੀਕ ਸਿੰਘ ਦਾਊਦ, ਬਲਦੇਵ ਸਿੰਘ ਪੰਡੋਰੀ, ਗੁਰਨਾਮ ਸਿੰਘ ਭਿੰਡਰ ਵੀ ਹਾਜ਼ਰ ਸਨ |
ਅਮਰੀਕਾ ਇਜ਼ਰਾਈਲ ਵਲੋਂ ਈਰਾਨ ਖ਼ਿਲਾਫ਼ ਵਿੱਢੀ ਜੰਗ ਕਾਰਨ ਲੋਕ ਮਹਿੰਗਾਈ ਤੇ ਕਾਲਾ ਬਾਜ਼ਾਰੀ ਦਾ ਸੰਤਾਪ ਭੋਗ ਰਹੇ ਹਨ-ਪਾਸਲਾ
ਅਜੀਤ ਡੈਸਕ
30-03-2026