ਕਿਸ਼ਨਗੜ੍ਹ, 29 ਮਾਰਚ (ਹੁਸਨ ਲਾਲ)-ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਗੁਰਦੁਆਰਾ ਬਾਬੇ ਸ਼ਹੀਦਾਂ ਬਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ (ਮਹਿਤਾ) ਸਰਮਸਤਪੁਰ ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਬ੍ਰਹਮ ਗਿਆਨੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਤੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ 'ਚ ਸਾਲਾਨਾ ਜੋੜ ਮੇਲਾ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਬਾਬਾ ਜੀਵਾ ਸਿੰਘ ਸੰਚਾਲਕ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਦੀ ਦੇਖ-ਰੇਖ ਹੇਠ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਲੜੀਵਾਰ ਪਾਠਾਂ ਦੇ ਭੋਗ ਪਾਏ ਗਏ ਅਰਦਾਸ ਉਪਰੰਤ ਵਿਸ਼ਾਲ ਕੀਰਤਨ ਦੀਵਾਨ ਸਜਾਏ ਗਏ | ਇਸ ਦੌਰਾਨ ਬਾਬਾ ਜੀਵਾ ਸਿੰਘ ਮੁੱਖ ਸੰਚਾਲਕ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਵਲੋਂ ਸੰਗਤਾਂ ਨਾਲ ਗੁਰਬਾਣੀ ਸ਼ਬਦ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਗੁਰੂ ਵਾਲੇ ਬਣਨ ਦਾ ਉਪਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਧਰਮ ਪ੍ਰਚਾਰ ਲਈ ਹਮੇਸ਼ਾ ਤਤਪਰ ਹੈ | ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਭਾਈ ਈਸ਼ਰ ਸਿੰਘ ਜੀ ਸਪੁੱਤਰ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲੇ, ਸੰਤ ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣਾਂ, ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ, ਸੰਤ ਬਾਬਾ ਗੁਰਬਚਨ ਸਿੰਘ ਜੀ ਬਿਧੀ ਚੰਦ ਸੰਪ੍ਰਦਾਇ, ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਸਾਹਿਬ, ਗਿਆਨੀ ਗਗਨਦੀਪ ਸਿੰਘ ਹਜੂਰੀ ਕਥਾਵਾਚਕ ਤਖਤ ਸ੍ਰੀ ਪਟਨਾ ਸਾਹਿਬ, ਸੰਤ ਬਾਬਾ ਅਮਰਜੀਤ ਸਿੰਘ ਹਰਖੋਵਾਲ ਹੁਸ਼ਿਆਰਪੁਰ ਵਾਲੇ, ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜੌੜੇ ਰਾਏਪੁਰ ਰਸੂਲਪੁਰ ਵਾਲੇ, ਮਾਤਾ ਜਸਪ੍ਰੀਤ ਕੌਰ ਮਾਹਲਪੁਰ ਵਾਲੇ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਗਿਆਨੀ ਗੁਰਮੁਖ ਸਿੰਘ ਐਮ.ਏ. ਢਾਡੀ ਜਥਾ, ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਤਰਲੋਚਨ ਸਿੰਘ ਭਮੱਦੀ ਜਲੰਧਰ, ਭਾਈ ਮਨਜਿੰਦਰ ਸਿੰਘ ਰਾਏਪੁਰ ਰਸੂਲਪੁਰ, ਭਾਈ ਸੁਖਵਿੰਦਰ ਸਿੰਘ ਜੀ ਸਹਿਜ, ਭਾਈ ਮੇਜਰ ਸਿੰਘ ਹਜੂਰੀ ਰਾਗੀ ਆਦਿ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ, ਕਥਾਵਾਚਕ ਅਤੇ ਸੰਤ ਮਹਾਂਪੁਰਸ਼ਾ ਵਲੋਂ ਸਮੂਹ ਸਿੰਘਾਂ ਸ਼ਹੀਦਾਂ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ | ਇਸ ਮੌਕੇ ਜਥੇਦਾਰ ਬਾਬਾ ਹਰਵਿੰਦਰ ਸਿੰਘ ਨੰਗਲ ਅਰਾਈਆਂ, ਭਾਈ ਹਰਭਜਨ ਸਿੰਘ ਸੂਸਾਂ, ਭਾਈ ਲੋਕਦੀਪ ਸਿੰਘ, ਮਾਤਾ ਕੁਲਵੰਤ ਕੌਰ ਮੁੰਡਾ ਪਿੰਡ, ਭਾਈ ਪ੍ਰਕਾਸ਼ ਸਿੰਘ ਮਹਿਤਾ, ਜਥੇਦਾਰ ਭਾਈ ਸੁਖਦੇਵ ਸਿੰਘ, ਜਥੇਦਾਰ ਭਾਈ ਮੰਗਲ ਸਿੰਘ ਠੇਠਰ, ਜਥੇਦਾਰ ਬਾਬਾ ਬੋਹੜ ਸਿੰਘ, ਭਾਈ ਗੁਰਲਾਲ ਸਿੰਘ, ਭਾਈ ਸਵਿੰਦਰ ਸਿੰਘ ਬਾਸਰਪੁਰ, ਭਾਈ ਨਿਰਮਲ ਸਿੰਘ ਕਥਾ ਵਾਚਕ ਭੋਏ ਵਾਲੇ, ਗਿਆਨੀ ਗੁਰਪਾਸ਼ ਸਿੰਘ, ਗਿਆਨੀ ਗੁਰਜਿੰਦਰ ਸਿੰਘ ਮਹਿਲਪੁਰ, ਭਾਈ ਗੁਰਮੀਤ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਾਬਾ ਸੂਬਾ ਸਿੰਘ ਕਾਰ ਸੇਵਾ ਕੁਹਾਰੜੇ ਵਾਲੇ, ਸਰਪੰਚ ਅਮਰ ਸਿੰਘ ਫਿਰੋਜ਼ਪੁਰ, ਮਹੰਤ ਸੁਖਦੇਵ ਸਿੰਘ, ਭਾਈ ਗੁਰਪ੍ਰੀਤ ਸਿੰਘ ਬੈਂਸ ਕਨੇਡਾ, ਭਾਈ ਰਣਜੀਤ ਸਿੰਘ ਸੰਗੋਜਲਾ, ਭਾਈ ਚਮਕੌਰ ਸਿੰਘ, ਬਾਬਾ ਪ੍ਰਭਜੋਤ ਸਿੰਘ ਜੱਫਲਾਂ, ਗਿਆਨੀ ਬਲਕਾਰ ਸਿੰਘ ਗੁਰਾਇਆ, ਗਿਆਨੀ ਹਰਪ੍ਰੀਤ ਸਿੰਘ ਵੈਦ, ਭਾਈ ਜੁਝਾਰ ਸਿੰਘ, ਅੰਮਿ੍ਤਪਾਲ ਸਿੰਘ ਜਲੰਧਰ, ਸੇਵਾ ਮੁਕਤ ਐਸ.ਐਸ.ਪੀ. ਰਜਿੰਦਰ ਸਿੰਘ, ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇ.ਪੀ., ਅਮਰਜੀਤ ਸਿੰਘ ਕੰਗ ਸਰਮਸਤਪੁਰ, ਸਰਪੰਚ ਬੂਟਾ ਸਿੰਘ, ਜਥੇਦਾਰ ਮਨੋਹਰ ਸਿੰਘ ਸਰਮਸਤਪੁਰ, ਸਾਬਕਾ ਸਰਪੰਚ ਦਲਜੀਤ ਸਿੰਘ, ਜਥੇਦਾਰ ਗੁਰਦੀਪ ਸਿੰਘ ਬਾਹੀਆ, ਸਾਧੂ ਸਿੰਘ ਕੰਗ, ਹਰਵਿੰਦਰ ਸਿੰਘ ਫੁੱਲ, ਕੁਲਵੀਰ ਸਿੰਘ ਕੰਗ, ਬਲਜੀਤ ਸਿੰਘ ਕੰਗ, ਗੁਰਦੇਵ ਸਿੰਘ ਦੇਬੀ, ਨੰਬਰਦਾਰ ਰਸਪਾਲ ਸਿੰਘ ਫੁੱਲ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਤੇ ਬਾਬਾ ਜੀਵਾ ਸਿੰਘ ਵੱਲੋਂ ਆਏ ਹੋਏ ਸੰਤ ਮਹਾਂਪੁਰਸ਼ਾਂ ਅਤੇ ਆਗੂਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਨਤਾ ਹਸਪਤਾਲ ਜਲੰਧਰ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ | ਸਮੁੱਚੇ ਸਮਾਗਮ ਦੌਰਾਨ ਮੰਚ ਸੰਚਾਲਨ ਦੀਆਂ ਸੇਵਾਵਾਂ ਭਾਈ ਗੁਰਵਿੰਦਰ ਸਿੰਘ ਵਲੋਂ ਬਾਖੂਬੀ ਨਿਭਾਈਆਂ ਗਈਆਂ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ |
ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ <br/>
ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪ੍ਰਵਚਨ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਪਰਵਿੰਦਰ ਪਾਲ ਸਿੰਘ, ਗਿਆਨੀ ਗਗਨਦੀਪ ਸਿੰਘ ਤੇ ਬਾਬਾ ਜੀਵਾ ਸਿੰਘ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਈਸ਼ਰ ਸਿੰਘ, ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤੇ ਹੋਰ ਸੰਤ ਮਹਾਂਪੁਰਸ਼ਾਂ ਨੂੰ ਸਨਮਾਨਿਤ ਕਰਨ ਸਮੇਂ | ਤਸਵੀਰਾਂ : ਹੁਸਨ ਲਾਲ<br/>
30-03-2026