ਅੰਮਿ੍ਤਸਰ, 29 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ 10 ਫਰਵਰੀ ਨੂੰ ਆਪਣੇ ਘਰ ਦੇ ਬਾਥਰੂਮ 'ਚ ਡਿੱਗਣ ਨਾਲ ਸਿਰ ਵਿਚ ਸੱਟ ਲੱਗ ਗਈ ਸੀ, ਜਿਸ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਰਾਵਲਪਿੰਡੀ ਦੇ ਫ਼ੌਜੀ ਹਸਪਤਾਲ ਦੇ ਆਈ. ਸੀ. ਯੂ. 'ਚ ਦਾਖਲ ਕਰਵਾਇਆ ਗਿਆ | ਹਸਪਤਾਲ ਦੇ ਡਾਕਟਰਾਂ ਵਲੋਂ ਬੀਤੇ ਦਿਨ ਉਨ੍ਹਾਂ ਦੀ ਸਿਹਤ ਥੋੜੀ ਨਾਜ਼ੁਕ ਦੱਸੀ ਗਈ ਸੀ | ਜਿਸ ਤੋਂ ਬਾਅਦ ਕੁਝ ਪ੍ਰਮੁੱਖ ਮੀਡੀਆ ਅਦਾਰਿਆਂ ਅਤੇ ਸੋਸ਼ਲ ਮੀਡੀਆ 'ਤੇ ਜਨਰਲ ਬਾਜਵਾ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਸਾਬਕਾ ਫ਼ੌਜ ਮੁਖੀ ਦੇ ਪਰਿਵਾਰਕ ਮੈਂਬਰਾਂ ਦੇ ਅਨੁਸਾਰ ਉਨ੍ਹਾਂ ਦੇ ਸਿਰ ਵਿਚ ਤਿੰਨ ਗੰਭੀਰ ਸੱਟਾਂ ਲੱਗੀਆਂ ਸਨ, ਉਪਰੰਤ ਉਨ੍ਹਾਂ ਦੀ ਸਫਲ ਸਰਜਰੀ ਕੀਤੀ ਗਈ | ਮੈਡੀਕਲ ਟੀਮ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਰਿਕਵਰੀ ਦੀ ਗਤੀ 'ਤੇ ਨਿਰਭਰ ਕਰਦਾ ਹੈ ਕਿ ਉਨ੍ਹਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ 'ਚ ਕਿੰਨਾ ਸਮਾਂ ਲੱਗੇਗਾ |
ਪਾਕਿ ਦੇ ਸਾਬਕਾ ਫ਼ੌਜ ਮੁਖੀ ਬਾਜਵਾ ਦੀ ਹਾਲਤ ਹੋਈ ਨਾਜ਼ੁਕ
ਅਜੀਤ ਡੈਸਕ
30-03-2026