17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਅੰਮਿ੍ਤਸਰ ਪੁਲਿਸ ਵਲੋਂ ਦੋ ਆਧੁਨਿਕ ਪਾਕਿਸਤਾਨੀ ਸਬ-ਮਸ਼ੀਨ ਗੰਨਾਂ ਬਰਾਮਦ

ਅਜੀਤ ਡੈਸਕ 30-03-2026

ਅੰਮਿ੍ਤਸਰ, 29 ਮਾਰਚ (ਹਰਮਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਦੋ 9 ਐੱਮ. ਐੱਮ. ਸਬ-ਮਸ਼ੀਨਗੰਨਾਂ ਅਤੇ ਇਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ | ਇਹ ਜਾਣਕਾਰੀ ਅੱਜ ਇੱਥੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਤੀ | ਬਰਾਮਦ ਕੀਤੇ ਗਏ ਹਥਿਆਰਾਂ 'ਤੇ ਪਾਕਿਸਤਾਨ ਦੀ 'ਗਫਾਰ ਸਕਿਊਰਿਟੀ' ਲਿਖਿਆ ਹੋਇਆ ਸੀ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਏ ਹਥਿਆਰ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸੰਬੰਧਿਤ ਹੈ ਜੋ ਯੂਰਪ ਤੋਂ ਆਪਣੇ ਇਕ ਹੋਰ ਸਾਥੀ ਹੈਰੀ ਦੇ ਮਿਲ ਕੇ ਨੈੱਟਵਰਕ ਚਲਾ ਰਿਹਾ ਹੈ | ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰੂ ਕੀ ਵਡਾਲੀ, ਛੇਹਰਟਾ ਖੇਤਰ 'ਚ ਨਾਕਾ ਲਗਾਇਆ ਅਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ | ਪੁਲਿਸ ਨੂੰ ਦੇਖ ਕੇ, ਸ਼ੱਕੀ ਨੌਜਵਾਨ ਘਬਰਾ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਦੱਸਿਆ ਕਿ ਭੱਜਣ ਦੌਰਾਨ ਉਨ੍ਹਾਂ ਦਾ ਕਿੱਟ ਬੈਗ ਡਿੱਗ ਗਿਆ | ਜਿਸ ਦੀ ਤਲਾਸ਼ੀ ਲੈਣ 'ਤੇ ਦੋ ਗੈਰ-ਕਾਨੂੰਨੀ 9 ਐੱਮ. ਐੱਮ. ਸਬ-ਮਸ਼ੀਨ ਗੰਨਾਂ ਅਤੇ ਇਕ ਖਾਲੀ ਮੈਗਜ਼ੀਨ ਬਰਾਮਦ ਹੋਇਆ | ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਕਤਲ, ਡਕੈਤੀ, ਇਰਾਦਾ ਕਤਲ, ਅਗਵਾ, ਦੰਗਾ, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿਚ ਸ਼ਾਮਿਲ ਹੈ | ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ਼ ਗੋਲਡੀ ਢਿੱਲੋਂ ਅਤੇ ਉਸਦੇ ਤਿੰਨ ਸਾਥੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਮੌਕੇ 'ਤੇ ਡੀ. ਸੀ. ਪੀ. ਆਰ. ਪੀ. ਐੱਸ. ਸੰਧੂ, ਏ. ਸੀ. ਪੀ. ਹਰਮਿੰਦਰ ਸਿੰਘ, ਅਨਮੋਲਦੀਪ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਬੀ. ਐੱਲ. ਐੱਫ. ਨੇ ਪਾਕਿ 'ਚ ਮੋਬਾਈਲ ਟਾਵਰਾਂ ਅਤੇ ਫ਼ੌਜੀ ਪੋਸਟ 'ਤੇ ਹਮਲਿਆਂ ਦੀ ਲਈ ਜ਼ਿੰਮੇਵਾਰੀ ਅਗਲੀ ਖ਼ਬਰ ਪਾਕਿ ਦੇ ਸਾਬਕਾ ਫ਼ੌਜ ਮੁਖੀ ਬਾਜਵਾ ਦੀ ਹਾਲਤ ਹੋਈ ਨਾਜ਼ੁਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।