17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਵਿਦੇਸ਼ ਮੰਤਰੀ ਡਾਰ ਵਿਦੇਸ਼ੀ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਰੈੱਡ ਕਾਰਪੇਟ 'ਤੇ ਖਿਸਕੇ

ਅਜੀਤ ਡੈਸਕ 30-03-2026

ਅੰਮਿ੍ਤਸਰ, 29 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਮੁਹੰਮਦ ਇਸਹਾਕ ਡਾਰ ਅੱਜ ਅਚਾਨਕ ਸਾਊਦੀ ਅਰਬ ਤੇ ਮਿਸਰ ਤੋਂ ਆਏ ਵਿਦੇਸ਼ੀ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਰੈੱਡ ਕਾਰਪੇਟ 'ਤੇ ਖਿਸਕ ਗਏ ਤੇ ਜ਼ੋਰ ਨਾਲ ਹੇਠਾਂ ਡਿੱਗ ਪਏ | ਇਸ ਘਟਨਾ ਦੌਰਾਨ ਉਨ੍ਹਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ | ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ | ਵੀਡੀਓ 'ਚ ਵਿਖਾਇਆ ਗਿਆ ਹੈ ਕਿ ਡਾਰ ਅਚਾਨਕ ਆਪਣਾ ਸੰਤੁਲਨ ਗੁਆ ਬੈਠੇ ਤੇ ਵਿਦੇਸ਼ੀ ਮਹਿਮਾਨਾਂ ਦੇ ਨੇੜੇ ਆਉਂਦੇ ਹੀ ਜ਼ਮੀਨ 'ਤੇ ਡਿਗ ਗਏ | ਘਟਨਾ ਤੋਂ ਤੁਰੰਤ ਬਾਅਦ ਉਪ ਪ੍ਰਧਾਨ ਮੰਤਰੀ ਨੇ ਆਪਣੇ ਆਪ ਨੂੰ ਬਿਲਕੁਲ ਸਹੀ ਸਲਾਮਤ ਦੱਸਿਆ ਤੇ ਸਵਾਗਤ ਸਮਾਰੋਹ ਜਾਰੀ ਰੱਖਿਆ | ਇਸਲਾਮਾਬਾਦ 'ਚ ਹੋਈ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਸ਼ਿਰਕਤ ਕੀਤੀ | ਮੀਟਿੰਗ ਦਾ ਦੱਸਿਆ ਗਿਆ ਟੀਚਾ ਪੱਛਮੀ ਏਸ਼ੀਆ ਵਿਚ ਵਧ ਰਹੇ ਤਣਾਅ ਨੂੰ ਘਟਾਉਣਾ ਅਤੇ ਵਿਸ਼ਵ ਵਪਾਰ ਅਤੇ ਊਰਜਾ ਸਪਲਾਈ 'ਤੇ ਪ੍ਰਭਾਵ ਨੂੰ ਘਟਾਉਣਾ ਹੈ |

ਪਿਛਲੀ ਖ਼ਬਰ ਬਠਿੰਡਾ-ਡੱਬਵਾਲੀ ਮਾਰਗ 'ਤੇ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਬਟਾਲਾ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਵੱਡਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।