ਸੰਗਤ ਮੰਡੀ, 29 ਮਾਰਚ (ਅੰਮਿ੍ਤਪਾਲ ਸ਼ਰਮਾ/ਸੁਖਤੇਜ ਧਾਲੀਵਾਲ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਮਛਾਣਾ ਨੇੜੇ ਵਾਪਰੇ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤਿੰਨ ਔਰਤਾਂ ਸਮੇਤ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜ਼ਖਮੀਆਂ ਨੂੰ ਇਲਾਜ ਲਈ ਐਂਬੂਲੈਂਸ ਰਾਹੀਂ ਬਠਿੰਡਾ ਦੇ ਏਮਜ਼ ਹਸਪਤਾਲ ਪਹੁੰਚਾਇਆ ਗਿਆ | ਹਾਦਸੇ 'ਚ ਮਰਨ ਵਾਲੇ ਮੋਟਰ-ਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਪਛਾਣ ਸਵਰਨਜੀਤ ਸਿੰਘ ਪੁੱਤਰ ਸੁੱਖਾ ਸਿੰਘ ਅਤੇ ਵਿੱਕੀ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮੱਲਵਾਲਾ ਅਤੇ ਪ੍ਰੇਮ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਗੁਰੂਸਰ ਸੈਣੇਵਾਲਾ ਵਜੋਂ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਪਿੰਡ ਜੱਸੀ ਬਾਗਵਾਲੀ ਦੇ ਇਤਿਹਾਸਕ ਕਾਲੀ ਮਾਤਾ ਮੰਦਿਰ ਵਿਚ ਮੱਥਾ ਟੇਕਣ ਤੋਂ ਬਾਅਦ ਵਾਪਸ ਪਿੰਡ ਜਾ ਰਹੇ ਸਨ | ਥਾਣਾ ਸੰਗਤ ਦੀ ਪੁਲਿਸ ਵਲੋਂ ਮਿ੍ਤਕਾਂ ਦੇ ਵਾਰਸਾਂ ਦੇ ਬਿਆਨਾਂ 'ਤੇ ਕਾਰ ਚਾਲਕ ਵਿਰੁੱਧ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਬਠਿੰਡਾ-ਡੱਬਵਾਲੀ ਮਾਰਗ 'ਤੇ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
ਅਜੀਤ ਡੈਸਕ
30-03-2026