17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪਾਕਿ ਵਲੋਂ ਸਮਾਰਟ ਲਾਕਡਾਊਨ ਲਗਾਉਣ ਦਾ ਐਲਾਨ

ਅਜੀਤ ਡੈਸਕ 30-03-2026

ਅੰਮਿ੍ਤਸਰ, 29 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਨੇ ਖੇਤਰ 'ਚ ਵਧ ਰਹੇ ਤਣਾਅ ਕਾਰਨ ਈਾਧਨ ਸਪਲਾਈ ਵਿਚ ਆ ਰਹੀ ਰੁਕਾਵਟ ਦੇ ਚੱਲਦਿਆਂ ਦੇਸ਼ 'ਚ ਬਣੇ ਊਰਜਾ ਸੰਕਟ ਨਾਲ ਨਜਿੱਠਣ ਲਈ ਸਮਾਰਟ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਸੰਘੀ ਸਰਕਾਰ ਨੇ ਫਿਲਹਾਲ ਪਾਕਿ ਭਰ 'ਚ ਸਨਿਚਰਵਾਰ ਅਤੇ ਐਤਵਾਰ ਨੂੰ ਸਮਾਰਟ ਲਾਕਡਾਊਨ ਲਗਾਉਣ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੁਆਰਾ ਮਨਜ਼ੂਰੀ ਮਿਲਣ ਤੋਂ ਬਾਅਦ ਲਾਕਡਾਊਨ ਲਾਗੂ ਹੋ ਗਿਆ ਹੈ | ਪ੍ਰਸਤਾਵ ਦਾ ਹਵਾਲਾ ਦਿੰਦੇ ਹੋਏ ਸੰਬੰਧਿਤ ਅਧਿਕਾਰੀਆਂ ਨੇ ਕਿਹਾ ਕਿ ਲਾਕਡਾਊਨ ਦੀ ਮਿਆਦ ਸ਼ਨੀਵਾਰ ਦੁਪਹਿਰ (12:00) ਤੋਂ ਐਤਵਾਰ ਰਾਤ 11:59 ਵਜੇ ਤੱਕ ਦੀ ਸਿਫ਼ਾਰਸ਼ ਕੀਤੀ ਗਈ ਹੈ |

ਪਿਛਲੀ ਖ਼ਬਰ ਬਲਾਕ ਸੰਮਤੀ ਬਾਘਾ ਪੁਰਾਣਾ ਦੀ ਚੇਅਰਪਰਸਨ ਸਰਬਜੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਬਠਿੰਡਾ-ਡੱਬਵਾਲੀ ਮਾਰਗ 'ਤੇ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।