16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੰਜਾਬ ਦੇ ਖਾਣਪੀਣ ਦੇ ਕਾਰੋਬਾਰ ਦੇ ਖੇਤਰ ਵਿਚ 200 ਕਰੋੜ ਦੇ ਕਰ ਨੂੰ ਲੁਕਾਉਣ ਦਾ ਪਰਦਾਫਾਸ਼ <br/>

ਅਜੀਤ ਡੈਸਕ 31-03-2026

ਚੰਡੀਗੜ੍ਹ, 30 ਮਾਰਚ (ਵਿਕਰਮਜੀਤ ਸਿੰਘ ਮਾਨ)-ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿਚ 200 ਕਰੋੜ ਰੁਪਏ ਦੇ ਟਰਨਓਵਰ ਲੁਕਾਉਣ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਫਾਸਟ-ਫੂਡ ਆਊਟਲੈਟਾਂ ਵਿਚ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਤੇ ਵਿਵਸਥਾਗਤ ਢੰਗ ਨਾਲ ਆਮਦਨ ਘੱਟ ਦਿਖਾਉਣ ਦੀ ਪ੍ਰਵਿਰਤੀ ਤੋਂ ਪਰਦਾ ਉਠਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਨਤਕ ਮਾਲੀਏ ਦੀ ਰਾਖੀ ਲਈ ਤਕਨਾਲੋਜੀ-ਆਧਾਰਿਤ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਿਸ ਤਹਿਤ 882 ਅਦਾਰੇ ਜਾਂਚ ਦੇ ਘੇਰੇ ਵਿਚ ਲਏ ਗਏ ਤੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦਾ ਦਾਇਰਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹੋਰ ਡਾਟਾ ਦਾ ਵਿਸ਼ਲੇਸ਼ਣ ਕਰਨ ਨਾਲ ਕੁੱਲ ਟਰਨਓਵਰ ਲੁਕਾਉਣ ਦਾ ਇਹ ਮਾਮਲਾ ਲਗਭਗ 500 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ | ਮੋਹਾਲੀ, ਜਲੰਧਰ ਅਤੇ ਲੁਧਿਆਣਾ ਵਰਗੇ ਪ੍ਰਮੁੱਖ ਸ਼ਹਿਰੀ ਕੇਂਦਰ ਟੈਕਸ ਚੋਰੀ ਦੇ ਮੁੱਖ ਗੜ੍ਹ ਵਜੋਂ ਉੱਭਰੇ ਹਨ | ਵੱਧ ਨਕਦੀ ਤੇ ਹਾਈਬਿ੍ਡ ਭੁਗਤਾਨਾਂ (ਨਕਦੀ ਅਤੇ ਡਿਜੀਟਲ ਦੋਵੇਂ) ਵਾਲੇ ਖੇਤਰ ਇਸ ਧੋਖਾਧੜੀ ਦੇ ਕੇਂਦਰ ਵਿਚ ਹਨ | ਚੀਮਾ ਨੇ ਕਿਹਾ ਕਿ ਹੋਟਲਾਂ, ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਬੇਕਰੀਆਂ, ਮਠਿਆਈ ਦੀਆਂ ਦੁਕਾਨਾਂ, ਰੈਸਟੋਰੈਂਟਾਂ, ਕੇਟਰਿੰਗ ਸੇਵਾਵਾਂ ਤੇ ਅਜਿਹੇ ਹੋਰ ਅਦਾਰਿਆਂ ਨੂੰ ਕਵਰ ਕਰਨ ਵਾਲੀ ਇੱਕ ਵਿਆਪਕ, ਰਾਜ ਪੱਧਰੀ ਤੇ ਡਾਟਾ-ਆਧਾਰਿਤ ਮੁਹਿੰਮ ਰਾਹੀਂ, ਅਸੀਂ ਵਿੱਤੀ ਸਾਲ 2025-26 ਨਾਲ ਸਬੰਧਿਤ ਕੁੱਲ 882 ਅਦਾਰਿਆਂ ਦੀ ਪਛਾਣ ਕੀਤੀ ਹੈ | ਉਨ੍ਹਾਂ ਕਿਹਾ ਕਿ ਹੋਰ ਵਿਸ਼ਲੇਸ਼ਣ ਅਤੇ ਵਿੱਤੀ ਸਾਲ 2023-24 ਅਤੇ 2024-25 ਨਾਲ ਸਬੰਧਿਤ ਡਾਟੇ ਨੂੰ ਸ਼ਾਮਿਲ ਕਰਨ ਨਾਲ, ਟਰਨਓਵਰ ਲੁਕਾਉਣ ਦਾ ਕੁੱਲ ਆਕਾਰ ਲਗਭਗ 500 ਕਰੋੜ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਆਮਦਨ ਛੁਪਾਉਣ ਵਿੱਚ ਢਾਬਿਆਂ ਦਾ ਹਿੱਸਾ ਲਗਭਗ 10 ਕਰੋੜ ਰੁਪਏ ਹੈ, ਇਸ ਤੋਂ ਬਾਅਦ ਛੋਟੀਆਂ ਖਾਣ-ਪੀਣ ਵਾਲੀਆਂ ਥਾਵਾਂ, ਕੌਫੀ ਅਤੇ ਚਾਹ ਬਾਰਾਂ ਦਾ ਹਿੱਸਾ ਲਗਭਗ 8 ਕਰੋੜ ਰੁਪਏ, ਅਤੇ ਪੀਜ਼ਾ ਅਤੇ ਫਾਸਟ-ਫੂਡ ਆਊਟਲੈਟਸ ਦਾ ਹਿੱਸਾ 6 ਕਰੋੜ ਰੁਪਏ ਤੋਂ ਵੱਧ ਹੈ | ਜ਼ਿਲ੍ਹੇਵਾਰ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੋਹਾਲੀ ਵਿਚ ਸਭ ਤੋਂ ਵੱਧ 8.16 ਕਰੋੜ ਰੁਪਏ ਦੀ ਟਰਨਓਵਰ ਛੁਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਜਲੰਧਰ ਵਿਚ 6.72 ਕਰੋੜ ਰੁਪਏ ਅਤੇ ਲੁਧਿਆਣਾ ਵਿਚ 5.48 ਕਰੋੜ ਰੁਪਏ ਸਾਹਮਣੇ ਆਏ ਹਨ | ਉਨ੍ਹਾਂ ਕਿਹਾ ਕਿ ਪਟਿਆਲਾ ਅਤੇ ਅੰਮਿ੍ਤਸਰ ਵਿਚ ਮੁਕਾਬਲਤਨ ਘੱਟ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਲੜੀਵਾਰ 3.83 ਕਰੋੜ ਰੁਪਏ ਅਤੇ 0.99 ਕਰੋੜ ਰੁਪਏ ਦੀ ਚੋਰੀ ਫੜੀ ਗਈ ਹੈ |

ਪਿਛਲੀ ਖ਼ਬਰ ਸੀਨੀਅਰ ਪੰਥਕ ਨੇਤਾਵਾਂ ਨੇ ਭਾਜਪਾ 'ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਫਤਹਿਗੜ੍ਹ ਚੂੜੀਆਂ ਬਲਾਕ ਸੰਮਤੀ 'ਤੇ ਕਾਂਗਰਸ ਦਾ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।