ਪੰਚਕੂਲਾ, 30 ਮਾਰਚ (ਕਪਿਲ)-ਸਥਾਨਕ ਸੈਕਟਰ 19 'ਚ 22 ਸਾਲਾ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਜਿਸਦੀ ਪਛਾਣ ਸ਼ਿਵਮ (22) ਵਜੋਂ ਹੋਈ ਹੈ | ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਦੇ ਭਰਾ ਦੀਪਕ ਨੇ ਦੱਸਿਆ ਕਿ ਉਸ ਦੇ ਭਰਾ ਦਾ ਪ੍ਰੇ੍ਰਮ ਵਿਆਹ ਕਰੀਬ 3 ਮਹੀਨੇ ਪਹਿਲਾਂ ਹੋਇਆ ਸੀ ਅਤੇ ਇਸ ਵਿਆਹ ਦੇ ਖਿਲਾਫ਼ ਸਹੁਰਾ ਪਰਿਵਾਰ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਲੜਕੀ ਦੇ ਭਰਾ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਸਥਾਨਕ ਸੈਕਟਰ 19 ਦੇ ਫਲਾਈਓਵਰ ਹੇਠਾਂ ਉਸ ਦੇ ਭਰਾ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ | ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਗਈ ਹੈ | ਇਸ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਦੌਰਾਨ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਸਥਾਨਕ ਸੈਕਟਰ 20 ਥਾਣਾ ਇੰਚਾਰਜ ਸੋਮਬੀਰ ਢਾਕਾ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ |