18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਖ਼ੁਦਕੁਸ਼ੀ ਕਰਨ ਵਾਲੇ ਡੀ.ਐਮ. ਰੰਧਾਵਾ ਦੇ ਭੋਗ ਸਮਾਗਮ 'ਚ ਬਾਜਵਾ, ਜਾਖੜ, ਔਜਲਾ ਸਣੇ ਸਿਆਸੀ ਆਗੂਆਂ ਵਲੋਂ ਵੱਡੀ ਤਾਦਾਦ 'ਚ ਸ਼ਿਰਕਤ

ਡਾ. ਗਗਨਦੀਪ ਸਿੰਘ ਰੰਧਾਵਾ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਭਾਜਪਾ ਆਗੂ ਸੁਨੀਲ ਜਾਖੜ, ਗੁਰਜੀਤ ਸਿੰਘ ਔਜਲਾ, ਹਰਮਿੰਦਰ ਸਿੰਘ ਗਿੱਲ, ਵਿਰਸਾ ਸਿੰਘ ਵਲਟੋਹਾ, ਅਮਰਪਾਲ ਸਿੰਘ ਬੋਨੀ ਅਜਨਾਲਾ, ਰਾਜਵਿੰਦਰ ਸਿੰਘ ਰਾਜਾ ਲਦੇਹ ਤੇ ਹੋਰ ਆਗੂ | ਤਸਵੀਰਾਂ : ਹਰਜੀਤ ਸਿੰਘ<br/> 31-03-2026

ਪਰਿਵਾਰ ਤੇ ਹੋਰ ਆਗੂਆਂ ਨੇ ਕੀਤੀ ਇਨਸਾਫ ਦੀ ਮੰਗ
ਅੰਮਿ੍ਤਸਰ, 30 ਮਾਰਚ (ਰੇਸ਼ਮ ਸਿੰਘ)-ਖੁਦਕੁਸ਼ੀ ਕਰਨ ਵਾਲੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ (ਡੀ.ਐੱਮ.) ਗਗਨਦੀਪ ਸਿੰਘ ਰੰਧਾਵਾ ਦੇ ਅੰਤਿਮ ਅਰਦਾਸ 'ਤੇ ਭੋਗ ਸਮਾਗਮ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਆਗੂ ਕੰਚਨਪ੍ਰੀਤ ਕੌਰ, ਗੁਰਜੀਤ ਸਿੰਘ ਔਜਲਾ ਆਦਿ ਸਮੇਤ ਵੱਡੀ ਗਿਣਤੀ 'ਚ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਤੇ ਪੀੜਤ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਸੱਤਾਧਾਰੀਆਂ ਤੋਂ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ | ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵੀਨਿਊ ਵਿਖੇ ਅੰਤਿਮ ਅਰਦਾਸ ਸਮਾਗਮ 'ਚ ਪੁੱਜੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੀ.ਬੀ.ਆਈ. ਜਾਂਚ ਤੋਂ ਬਿਨਾਂ ਪਰਿਵਾਰ ਨੂੰ ਇਨਸਾਫ ਮਿਲਣ ਦੀ ਕੋਈ ਆਸ ਨਹੀਂ ਹੈ | ਉਨ੍ਹਾਂ ਕਿਹਾ ਕਿ ਭਾਵੇਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸੰਬੰਧੀ ਸੀ.ਬੀ.ਆਈ. ਜਾਂਚ ਦੀ ਹਾਮੀ ਭਰੀ ਸੀ ਪਰ ਹਾਲੇ ਤੱਕ ਇਹ ਜਾਂਚ ਸੀ.ਬੀ.ਆਈ. ਨੂੰ ੂ ਨਹੀਂ ਦਿੱਤੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਹਾਲੇ ਤੱਕ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਨਾ ਪੁੱਜਣਾ ਇਹ ਦਸਦਾ ਹੈ ਕਿ ਉਹ ਹਾਲੇ ਵੀ ਮੁਲਜ਼ਮਾਂ ਦਾ ਪੱਖ ਪੂਰ ਰਹੇ ਹਨ | ਤਰਨ ਤਾਰਨ ਤੋਂ ਅਕਾਲੀ ਦਲ ਦੀ ਇੰਚਾਰਜ ਕੰਚਨਪ੍ਰੀਤ ਕੌਰ ਨੇ ਵੀ ਕਿਹਾ ਕਿ ਕਾਂਗਰਸ ਤੋਂ ਇਲਾਵਾ ਉਹ ਵੀ ਸੀ.ਬੀ.ਆਈ. ਜਾਂਚ ਦੀ ਹੀ ਹਾਮੀ ਭਰਦੇ ਹਨ ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ | ਇਸੇ ਤਰ੍ਹਾਂ ਸਾਬਕਾ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਨੂੰ ਖੁਦਕੁਸ਼ੀ ਨਹੀਂ ਬਲਕਿ ਕਤਲ ਮੰਨਦੀ ਹੈ | ਉਨ੍ਹਾਂ ਕਿਹਾ ਕਿ ਰਾਜ 'ਚ ਗੈਂਗਸਟਰਾਂ ਦਾ ਬੋਲਬਾਲਾ ਹੈ ਜਿਥੇ ਕਤਲ ਹੋ ਰਹੇ ਹਨ ਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ | ਇਸ ਲਈ ਮੁਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ | ਇਸ ਭੋਗ ਸਮਾਗਮ 'ਚ ਪੁੱਜੇ ਸੁਨੀਲ ਜਾਖੜ, ਗੁਰਜੀਤ ਸਿੰਘ ਔਜਲਾ, ਗੁਲਜ਼ਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ, ਬਾਪੂ ਤਰਸੇਮ ਸਿੰਘ ਖਾਲਸਾ 'ਵਾਰਿਸ ਪੰਜਾਬ ਦੇ', ਅਮਰਪਾਲ ਸਿੰਘ ਬੋਨੀ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਸੁਰਜੀਤ ਸਿੰਘ ਪਹਿਲਵਾਨ, ਅਕਾਲੀ ਦਲ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਾਦੇਹ, ਨਛੱਤਰ ਸਿੰਘ ਗਿੱਲ, ਰਾਜਨ ਬੋਪਾਰਾਏ, ਗੁਰਪ੍ਰੀਤ ਸਿੰਘ ਵਡਾਲੀ, ਸਰਵਨ ਸਿੰਘ ਪੰਧੇਰ ਕਿਸਾਨ ਆਗੂ, ਹਰਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਟਿੱਕਾ, ਅਜੈਬੀਰ ਪਾਲ ਸਿੰਘ ਰੰਧਾਵਾ, ਕਾ: ਲਖਬੀਰ ਸਿੰਘ ਨਿਜ਼ਾਮਪੁਰਾ, ਹਰਜਿੰਦਰ ਸਿੰਘ ਠੇਕੇਦਾਰ, ਕਾ: ਅਮਰਜੀਤ ਸਿੰਘ ਆਸਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਅਸਫਲ-ਸੁਖਜਿੰਦਰ ਸਿੰਘ ਰੰਧਾਵਾ ਅਗਲੀ ਖ਼ਬਰ ਬੀ. ਐੱਲ. ਐੱਫ. ਨੇ ਪਾਕਿ 'ਚ ਮੋਬਾਈਲ ਟਾਵਰਾਂ ਅਤੇ ਫ਼ੌਜੀ ਪੋਸਟ 'ਤੇ ਹਮਲਿਆਂ ਦੀ ਲਈ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।