15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕਿਸਾਨਾਂ ਲਈ ਬੀਮਾ ਯੋਜਨਾ 'ਤੇ ਤੁਰੰਤ ਫ਼ੈਸਲਾ ਕਰੇ ਸੂਬਾ ਸਰਕਾਰ-ਜਾਖੜ

ਅਜੀਤ ਡੈਸਕ 11-04-2026
ਚੰਡੀਗੜ੍ਹ, 10 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)–ਕੁਦਰਤੀ ਆਫ਼ਤਾਂ ਨਾਲ ਜੂਝ ਰਹੇ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ ਸਰਕਾਰ ਨੂੰ ਫ਼ਸਲ ਬੀਮਾ ਯੋਜਨਾ ਲਾਗੂ ਕਰਨ 'ਤੇ ਤੁਰੰਤ ਫ਼ੈਸਲਾ ਕਰਨਾ ਚਾਹੀਦਾ ਹੈ | 13 ਅਪ੍ਰੈਲ ਨੂੰ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੌਰਾਨ ਰਾਜ ਵਿਚ ਫ਼ਸਲ ਬੀਮਾ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਜਾਵੇ | ਇਹ ਮੰਗ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਤਿਆਰ ਕੀਤੀ ਗਈ ਫ਼ਸਲ ਬੀਮਾ ਯੋਜਨਾ ਦੇਸ਼ ਦੇ ਹੋਰਨਾਂ ਸੂਬਿਆਂ 'ਚ ਲਾਗੂ ਹੈ, ਪਰ ਪੰਜਾਬ ਵਿਚ ਇਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਜੋ ਕਿ ਕਿਸਾਨਾਂ ਨਾਲ ਨਾ-ਇਨਸਾਫ਼ੀ ਹੈ | ਜਾਖੜ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਕਿਸਾਨ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਭਾਰੀ ਨੁਕਸਾਨ ਝੱਲ ਰਹੇ ਹਨ | ਇਸ ਤੋਂ ਪਹਿਲਾਂ ਵੀ 2023 ਅਤੇ 2025 'ਚ ਆਏ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਸੀ, ਪਰ ਅਜੇ ਤੱਕ ਕਈ ਕਿਸਾਨਾਂ ਨੂੰ ਯੋਗ ਮੁਆਵਜ਼ਾ ਨਹੀਂ ਮਿਲਿਆ |

ਪਿਛਲੀ ਖ਼ਬਰ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ <br/> ਅਗਲੀ ਖ਼ਬਰ ਚੰਡੀਗੜ੍ਹ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੀ ਪੁਰਖਾਲੀ-ਕਕੌਟ-ਮਾਜਰੀ ਸੜਕ ਦਾ ਕੰਮ ਅਜੇ ਤੱਕ ਨਹੀਂ ਹੋ ਸਕਿਆ ਮੁਕੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।