23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਖ਼ਵਾਜਾ ਆਸਿਫ਼ ਦੇ ਇਜ਼ਰਾਈਲ ਨੂੰ ਮਨੁੱਖਤਾ ਲਈ ਕੈਂਸਰ ਦੱਸਣ 'ਤੇ ਨੇਤਨਯਾਹੂ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ

ਅਜੀਤ ਡੈਸਕ 12-04-2026
ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨੀ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਦੇ ਇਜ਼ਰਾਈਲ ਬਾਰੇ ਦਿੱਤੇ ਬਿਆਨ ਨੇ ਕੌਮਾਂਤਰੀ ਪੱਧਰ 'ਤੇ ਨਵੀਂ ਰਾਜਨੀਤਿਕ ਬਹਿਸ ਛੇੜ ਦਿੱਤੀ ਹੈ | ਉਨ੍ਹਾਂ ਦੇ ਬਿਆਨ 'ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸੋਸ਼ਲ ਮੀਡੀਆ ਪਲੇਟਫ਼ਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਖ਼ਵਾਜਾ ਦੁਆਰਾ ਇਜ਼ਰਾਈਲ ਨੂੰ ਬੁਰਾ ਅਤੇ ਮਨੁੱਖਤਾ ਲਈ ਸਰਾਪ ਕਹਿਣਾ ਬਹੁਤ ਹੀ ਅਪਮਾਨਜਨਕ ਅਤੇ ਅਸਵੀਕਾਰਨਯੋਗ ਹੈ | ਉਨ੍ਹਾਂ ਕਿਹਾ ਕਿ ਇਹ ਅਜਿਹਾ ਬਿਆਨ ਹੈ ਜਿਸ ਨੂੰ ਕਿਸੇ ਵੀ ਸਰਕਾਰ ਦੁਆਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਖ਼ਾਸ ਕਰਕੇ ਉਦੋਂ ਜਦੋਂ ਬਿਆਨ ਦੇਣ ਵਾਲਾ ਮੁਲਕ ਖ਼ੁਦ ਨੂੰ ਸ਼ਾਂਤੀ ਦਾ ਸਮਰਥਕ ਦੱਸ ਰਿਹਾ ਹੋਵੇ | ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਅਨ ਸਾਰ ਨੇ ਵੀ ਪਾਕਿ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਦੇ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸਪਸ਼ਟ ਤੌਰ 'ਤੇ ਕਿਹਾ ਕਿ ਇਜ਼ਰਾਈਲ ਆਪਣੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕਰੇਗਾ | ਉਨ੍ਹਾਂ ਨੇ ਪਾਕਿ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਖ਼ਵਾਜਾ ਆਸਿਫ਼ ਦੁਆਰਾ ਇਜ਼ਰਾਈਲ ਨੂੰ ਕੈਂਸਰ ਕਹਿਣਾ ਨਾ ਸਿਰਫ਼ ਅਪਮਾਨਜਨਕ ਹੈ, ਸਗੋਂ ਦੇਸ਼ ਨੂੰ ਤਬਾਹ ਕਰਨ ਦਾ ਖੁੱਲ੍ਹਾ ਸੱਦਾ ਵੀ ਹੈ | ਪਾਕਿਸਤਾਨ ਦੇ ਬੜਬੋਲੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਇਜ਼ਰਾਈਲ ਬਾਰੇ ਤਿੱਖੀਆਂ ਟਿੱਪਣੀਆਂ ਕਰਨ ਤੋਂ ਬਾਅਦ ਵਿਰੋਧ ਉੱਠਣ 'ਤੇ ਆਪਣੀ ਸੋਸ਼ਲ ਮੀਡੀਆ ਪੋਸਟ ਡਿਲੀਟ ਕਰ ਦਿੱਤੀ ਹੈ |

ਪਿਛਲੀ ਖ਼ਬਰ ਕਿਸ਼ਤੀ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ ਅਗਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਪੰਜਾਬ ਮੈਰਿਟ ਸੂਚੀ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।