23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕਿਸ਼ਤੀ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ

ਅਜੀਤ ਡੈਸਕ 12-04-2026

ਅੰਮਿ੍ਤਸਰ, 11 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਉਤਰ ਪ੍ਰਦੇਸ਼ 'ਚ ਮਥੁਰਾ ਦੇ ਵਿ੍ੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ 'ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਪੀੜਤ ਪਰਿਵਾਰਾਂ ਲਈ ਬਹੁਤ ਦੁਖਦਾਈ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਗਵਾਇਆ ਹੈ | ਉਨ੍ਹਾਂ ਹਾਦਸੇ ਵਿਚ ਜਾਨਾਂ ਗਵਾਉਣ ਵਾਲਿਆਂ ਨਮਿਤ ਅਰਦਾਸ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਮਥੁਰਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਯੂ.ਪੀ. ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬਿ੍ਜਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਲੋੜ ਅਨੁਸਾਰ ਪੀੜਤਾਂ ਦੀ ਸਹਾਇਤਾ ਕਰਨਗੇ |

ਪਿਛਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 'ਪੁਰਸਕਾਰ ਨੀਤੀ' ਲਾਗੂ ਅਗਲੀ ਖ਼ਬਰ ਖ਼ਵਾਜਾ ਆਸਿਫ਼ ਦੇ ਇਜ਼ਰਾਈਲ ਨੂੰ ਮਨੁੱਖਤਾ ਲਈ ਕੈਂਸਰ ਦੱਸਣ 'ਤੇ ਨੇਤਨਯਾਹੂ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।