24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੇਂਦਰ ਸਰਕਾਰ ਪੰਜਾਬ 'ਚ ਵੀ ਕਣਕ ਦੇ ਖ਼ਰੀਦ ਮਾਪਦੰਡਾਂ ਵਿਚ ਢਿੱਲ ਦੇਵੇ-ਇਯਾਲੀ <br/>

ਅਜੀਤ ਡੈਸਕ 12-04-2026

ਪਾਇਲ, 11 ਅਪ੍ਰੈਲ (ਨਿਜ਼ਾਮਪੁਰ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਰਾਜਸਥਾਨ ਨੂੰ ਕਣਕ ਦੇ ਖ਼ਰੀਦ ਮਾਪਦੰਡਾਂ ਵਿਚ ਮਿਲੀ ਛੋਟ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਮੀਂਹ ਤੇ ਤੇਜ਼ ਹਵਾਵਾਂ ਨਾਲ ਹੋਏ ਫ਼ਸਲੀ ਨੁਕਸਾਨ ਦੇ ਮੱਦੇਨਜ਼ਰ ਚਾਲੂ ਸੀਜ਼ਨ ਦੌਰਾਨ 2026-27 ਦੌਰਾਨ ਗੁਆਂਢੀ ਸੂਬੇ ਰਾਜਸਥਾਨ ਨੂੰ ਕਣਕ ਦੇ ਖ਼ਰੀਦ ਮਾਪਦੰਡਾਂ ਵਿਚ ਛੋਟ ਦੇ ਦਿੱਤੀ ਹੈ, ਪਰ ਪੰਜਾਬ ਲਈ ਖ਼ਰੀਦ ਮਾਪਦੰਡਾਂ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ | ਉਨ੍ਹਾਂ ਕਿਹਾ ਕਿ ਕੇਂਦਰੀ ਖਪਤਕਾਰ ਮਾਮਲੇ ਖ਼ੁਰਾਕ ਤੇ ਜਨਤਕ ਵੰਡ ਨੇ ਇਕ ਪੱਤਰ ਜਾਰੀ ਕਰਕੇ ਭਾਜਪਾ ਸ਼ਾਸਿਤ ਰਾਜਸਥਾਨ ਵਿਚ ਕਣਕ ਖ਼ਰੀਦਣ ਲਈ ਪੈਮਾਨਿਆਂ ਵਿਚ ਢਿੱਲ ਦਿੱਤੀ ਹੈ, ਪ੍ਰੰਤੂ ਪੰਜਾਬ ਵਿਚ ਤਕਰੀਬਨ 1,3 ਲੱਖ ਏਕੜ ਕਣਕ ਦਾ ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨ ਹੋਇਆ ਹੈ ਜਿਸ ਨਾਲ ਫ਼ਸਲ ਦੇ ਵੱਡੇ ਹਿੱਸੇ ਦਾ ਉਚਿੱਤ ਔਸਤ ਗੁਣਵੱਤਾ ਮਾਪਦੰਡਾਂ ਬਾਹਰ ਹੋਣ ਦਾ ਖ਼ਤਰਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜੇ ਤੱਕ ਕੋਈ ਕੇਂਦਰੀ ਨਿਰੀਖਣ ਟੀਮ ਨਹੀਂ ਪਹੁੰਚੀ ਜਿਸ ਕਰਕੇ ਕਿਸਾਨਾਂ ਵਿਚ ਨਿਰਾਸ਼ਾ ਦਾ ਆਲਮ ਹੈ |

ਪਿਛਲੀ ਖ਼ਬਰ ਕੇਂਦਰ ਸਰਕਾਰ ਮੌਸਮੀ ਹਾਲਾਤ ਨੂੰ ਮੁੱਖ ਰੱਖਦੇ ਮਾਜੂ ਤੇ ਬਦਰੰਗ ਦਾਣੇ ਦੇ ਨਾਲ ਵੱਧ ਨਮੀ ਦੀ ਛੋਟ ਦੇਵੇ-ਚੀਮਾ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਵਾਂਗੇ-ਮੁੱਖ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।