25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕੋਰ ਕਮੇਟੀ ਦਾ ਐਲਾਨ

ਅਜੀਤ ਡੈਸਕ 12-04-2026

ਚੰਡੀਗੜ੍ਹ, 11 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਅਤੇ ਆਉਂਦੇ ਦਿਨਾਂ 'ਚ ਉਸਾਰੂ ਫ਼ੈਸਲੇ ਲੈਣ ਲਈ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਹੈ | ਪਾਰਟੀ ਦੇ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਵਲੋਂ ਪੱਤਰ ਜਾਰੀ ਕਰਦਿਆਂ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੋਰ ਕਮੇਟੀ ਬਣਾਈ ਗਈ ਹੈ, ਜੋ ਆਉਂਦੇ ਸਮੇਂ 'ਚ ਪਾਰਟੀ ਪ੍ਰਧਾਨ ਨਾਲ ਸਲਾਹ ਮਸ਼ਵਰਾ ਕਰਕੇ ਸਾਰੇ ਪ੍ਰੋਗਰਾਮ ਉਲੀਕੇਗੀ | ਪਾਰਟੀ ਦੇ ਸਰਪ੍ਰਸਤ ਅਤੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਸਮੇਤ ਵਿੰਗਾ ਦੇ ਪ੍ਰਧਾਨ ਵੀ ਕੋਰ ਕਮੇਟੀ ਦੇ ਮੈਂਬਰ ਹੋਣਗੇ | ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਕਰਿਆ ਕਰਨਗੇ | ਜਗਜੀਤ ਕੋਹਲੀ ਵਲੋਂ ਜਾਰੀ ਸੂਚਨਾ ਅਨੁਸਾਰ, ਪਰਮਿੰਦਰ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁਰਜੀਤ ਸਿੰਘ ਰੱਖੜਾ, ਮਨਪ੍ਰੀਤ ਸਿੰਘ ਇਯਾਲੀ, ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ, ਸਰਵਣ ਸਿੰਘ ਫਿਲੌਰ, ਬੀਬੀ ਪਰਮਜੀਤ ਕੌਰ ਗੁਲਸ਼ਨ ਤੇ ਗਗਨਜੀਤ ਸਿੰਘ ਬਰਨਾਲਾ ਕੌਰ ਕਮੇਟੀ ਦੇ ਮੈਂਬਰ ਹੋਣਗੇ |

ਪਿਛਲੀ ਖ਼ਬਰ ਸਿਰਫ਼ 24 ਘੰਟੇ ਪਹਿਲਾਂ ਲਿਆ ਗਿਆ ਜਲਿ੍ਹਆਂਵਾਲਾ ਬਾਗ 'ਚ ਜਲਸਾ ਕਰਾਉਣ ਦਾ ਫ਼ੈਸਲਾ ਅਗਲੀ ਖ਼ਬਰ ਵਿਧਾਇਕ ਅਰੋੜਾ ਨੇ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਕੀਤਾ ਅਚਨਚੇਤ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।