24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

ਅਜੀਤ ਡੈਸਕ 13-04-2026

ਅੰਮਿ੍ਤਸਰ, 12 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ 327ਵੇਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਈ ਤੇ 14 ਅਪ੍ਰੈਲ ਨੂੰ ਸਵੇਰੇ 9.30 ਵਜੇ ਸੰਪੂਰਨਾ ਹੋਵੇਗੀ | ਹਸਨ ਅਬਦਾਲ ਤੋਂ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਾਕਿ ਸਿੱਖ ਆਗੂ ਸੰਤੋਖ ਸਿੰਘ ਨੇ ਦੱਸਿਆ ਕਿ ਭਲਕੇ 13 ਅਪ੍ਰੈਲ ਦੀ ਸ਼ਾਮ ਪਾਕਿਸਤਾਨੀ ਸਮੇਂ ਮੁਤਾਬਿਕ ਲਗਭਗ 5.30 ਵਜੇ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਤੇ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਕਰਮਾ 'ਚ ਸਜਾਇਆ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਅੰਦਰ ਬਾਹਰ ਰੰਗ ਬਿਰੰਗੇ ਖ਼ੁਸ਼ਬੂਦਾਰ ਤੇ ਸਜਾਵਟੀ ਫੁੱਲਾਂ ਅਤੇ ਰੌਸ਼ਨੀਆਂ ਨਾਲ ਅਲੌਕਿਕ ਸਜਾਵਟ ਕਰਕੇ ਗੁਰਦੁਆਰਾ ਸਾਹਿਬ ਦੇ ਪ੍ਰਵੇਸ਼ ਦੁਆਰ, ਡਿਉੜ੍ਹੀਆਂ, ਸਰੋਵਰ, ਦੀਵਾਨ ਹਾਲ ਤੇ ਪ੍ਰਕਾਸ਼ ਅਸਥਾਨ ਸਮੇਤ ਹੋਰਨਾਂ ਭਵਨਾਂ ਨੂੰ ਵਿਲੱਖਣ ਦਿੱਖ ਦਿੱਤੀ ਗਈ ਹੈ | ਉਨ੍ਹਾਂ ਨੇ ਦੱਸਿਆ ਕਿ 13 ਅਪ੍ਰੈਲ ਨੂੰ ਭਾਰਤੀ ਯਾਤਰੂ ਪੀਰ ਵਲੀ ਕੰਧਾਰੀ ਦੀ ਮਜ਼ਾਰ 'ਤੇ ਮੱਥਾ ਟੇਕਣ ਵੀ ਜਾਣਗੇ |

ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋਣ ਨਾਲ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਆਰੰਭ <br/> ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।