17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕੇਂਦਰ ਵਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ <br/>

ਅਜੀਤ ਡੈਸਕ 13-04-2026
ਤਲਵੰਡੀ ਸਾਬੋ, 12 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ | ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀ.ਐਸ.ਐਫ. ਦੀਆਂ ਸਖਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ | ਸਰਹੱਦੀ ਜ਼ਿਲਿ੍ਹਆਂ ਵਿਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਤੇ ਖੇਤੀ ਲਈ ਸੀਮਤ ਘੰਟਿਆਂ 'ਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਤੇ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਇਸ ਦਾ ਜਲਦ ਹੀ ਹੱਲ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਹੁਣ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜਪੁਰ ਸਮੇਤ ਸਰਹੱਦੀ ਜ਼ਿਲਿ੍ਹਆਂ ਦੇ ਡਿਪਟੀ ਕਮਿਸਨਰਾਂ (ਡੀਸੀ) ਨੂੰ ਸਰਵੇਖਣ ਕਰਨ ਤੇ ਇਸ ਬਾਰੇ ਮੁਲਾਂਕਣ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ ਕਿ ਨਿਯਮਾਂ ਅਨੁਸਾਰ ਵਾੜ ਨੂੰ ਅੰਤਰਰਾਸਟਰੀ ਸਰਹੱਦ ਦੇ ਕਿੰਨੇ ਨੇੜੇ ਲਿਜਾਇਆ ਜਾ ਸਕਦਾ ਹੈ | ਐਸ.ਡੀ.ਐਮਜ਼ ਨੂੰ ਸਰਵੇਖਣ ਕਰਨ ਲਈ ਕਿਹਾ ਗਿਆ ਹੈ | ਇਸ ਫੈਸਲੇ ਨਾਲ ਹੋਣ ਵਾਲੇ ਲਾਭਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੱਖਾਂ ਏਕੜ ਜਮੀਨ ਵਾੜ ਵਾਲੇ ਖੇਤਰ ਦੇ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨ ਖੁੱਲ੍ਹ ਕੇ ਖੇਤੀ ਕਰ ਸਕਣਗੇ |

ਪਿਛਲੀ ਖ਼ਬਰ 7ਵਾਂ ਵਿਸ਼ਾਲ ਭਗਵਤੀ ਜਾਗਰਣ ਅੱਜ ਅਗਲੀ ਖ਼ਬਰ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਧਮਾਕਾ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।