03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੰਤ ਸਮਾਜ ਵਲੋਂ ਪੰਜਾਬ ਸਰਕਾਰ ਦੇ ਕਦਮ ਦੀ ਸ਼ਲਾਘਾ <br/>

ਅਜੀਤ ਡੈਸਕ 14-04-2026
ਚੰਡੀਗੜ੍ਹ, 13 ਅਪ੍ਰੈਲ - ਅੱਜ ਪੰਜਾਬ ਵਿਧਾਨ ਸਭਾ ਵਿਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026' ਪਾਸ ਕਰਨ ਦੀ ਸੰਤ ਸਮਾਜ ਵਲੋਂ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਦਾ ਇਹ ਬੇਅਦਬੀਆਂ ਖਿਲਾਫ ਸਖਤ ਕਦਮ ਦੱਸਿਆ ਗਿਆ ਹੈ | ਬਿੱਲ ਪੇਸ਼ ਹੋਣ ਮਗਰੋਂ ਸਦਨ ਦੀ ਕਾਰਵਾਈ ਦੇਖਣ ਆਏ ਗਿਆਨੀ ਰਘਬੀਰ ਸਿੰਘ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਪੰਜਾਬ ਸਰਕਾਰ ਵਲੋਂ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਕਿਉਂਕਿ ਹਰ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਨੂੰ ਜੀਵਤ ਗੁਰੂ ਦਾ ਦਰਜਾ ਦੇ ਕੇ ਆਪਣਾ ਇਸ਼ਟ, ਆਪਣਾ ਗੁਰਦੇਵ, ਆਪਣਾ ਮਾਲਕ, ਆਪਣਾ ਸਭ ਕੁਛ ਮੰਨਦਾ ਹੈ ਪਰ ਪਿਛਲੇ ਕੁਝ ਦਹਾਕਿਆਂ ਤੋਂ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ, ਥਾਂ-ਥਾਂ ਬੇਅਦਬੀਆਂ ਹੋਈਆਂ, ਜਿਨ੍ਹਾਂ ਦਾ ਦੌਰ ਖਾਸ ਕਰਕੇ 2015 ਤੋਂ ਸ਼ੁਰੂ ਹੋਇਆ ਅਤੇ ਹੁਣ ਤੱਕ 600 ਦੇ ਕਰੀਬ ਬੇਅਦਬੀਆਂ ਹੋ ਚੁੱਕੀਆਂ ਹਨ ਪਰ ਸਰਕਾਰਾਂ ਤੇ ਪ੍ਰਸ਼ਾਸਨ ਵਲੋਂ ਇਸ ਮਾਮਲੇ ਵਿਚ ਬਹੁਤ ਵੱਡੀ ਢਿੱਲ ਮੱਠ ਵਰਤੀ ਗਈ | ਉੱਧਰ ਸਦਨ ਤੋਂ ਬਾਹਰ ਆ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਅਦਬੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਵਾਲਾ ਬਿੱਲ ਲਿਆਂਦਾ ਗਿਆ ਹੈ ਤੇ ਹੁਣ ਕੋਈ ਪੱਥਰ ਦਿਲ ਹੋਊਗਾ ਜਿਹੜਾ ਇਸ ਤਰ੍ਹਾਂ ਦੀ ਘਟਨਾ ਕਰਨ ਬਾਰੇ ਸੋਚੇਗਾ ਵੀ | ਉਨ੍ਹਾਂ ਕਿਹਾ ਕਿ ਬਿੱਲ ਸਰਬ ਸੰਮਤੀ ਨਾਲ ਪਾਸ ਹੋਇਆ ਪਰ ਵਿਰੋਧੀ ਧਿਰਾਂ ਦੀ ਆਦਤ ਹੁੰਦੀ ਹੈ ਕਿ ਉਨ੍ਹਾਂ ਨੇ ਹਾਜ਼ਰੀ ਪਾਉਣੀ ਹੁੰਦੀ ਹੈ ਅਤੇ ਹਾਈ ਕਮਾਨ ਕੋਲ ਕਹਿਣਾ ਹੁੰਦਾ ਹੈ ਕਿ ਅਸੀਂ ਦੇਖੋ ਥੋੜ੍ਹਾ ਜਿਹਾ ਵਿਰੋਧ ਵਿਚ ਬੋਲੇ ਸੀ ਪਰ ਵਿਰੋਧ ਕਰਨ ਲਈ ਵਿਰੋਧ ਕਰਨਾ ਚੰਗੀ ਗੱਲ ਨਹੀਂ ਹੈ |
ਪੰਜਾਬ ਸਰਕਾਰ ਵਲੋਂ ਚੁੱਕਿਆ ਗਿਆ ਇਤਿਹਾਸਕ ਕਦਮ-ਭਾਈ ਬਲਦੇਵ ਸਿੰਘ ਵਡਾਲਾ
ਅੱਜ ਵਿਧਾਨ ਸਭਾ 'ਚ ਬੇਅਦਬੀਆਂ ਖਿਲਾਫ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਪਾਸ ਹੋਣ ਤੋਂ ਬਾਅਦ ਸੰਤ ਸਮਾਜ ਤੋਂ ਭਾਈ ਬਲਦੇਵ ਸਿੰਘ ਵਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੇ ਇਸ ਕਦਮ ਨੂੰ ਇਤਿਹਾਸਕ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਖਰੜਾ ਤਿਆਰ ਕਰਨ ਵਿਚ ਸਿੱਖ ਸਮਾਜ, ਸਿੱਖ ਜਥੇਬੰਦੀਆਂ, ਸੰਤ ਬਾਬਾ ਸੇਵਾ ਸਿੰਘ, ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਦੇ ਕਾਨੰੂਨੀ ਮਾਹਰ, ਡਾ ਪਰਮਜੀਤ ਸਿੰਘ ਐਡਵੋਕੇਟ, ਭਾਈ ਗੁਰਮੀਤ ਸਿੰਘ ਥੋਹੀ, ਭਾਈ ਗੁਰਬਚਨ ਸਿੰਘ, ਭਾਈ ਸੁਖਜੀਤ ਸਿੰਘ ਖੋਸੇ ਇਨ੍ਹਾਂ ਸਾਰਿਆਂ ਨੇ ਵੱਡੇ ਸਹਿਯੋਗ ਪਏ ਹਨ |

ਪਿਛਲੀ ਖ਼ਬਰ ਵਿਰੋਧੀ ਧਿਰ ਨੇ ਸਾਲਾਂ ਤੱਕ ਲੋਕਾਂ ਨੂੰ ਗੁੰਮਰਾਹ ਕੀਤਾ-ਚੀਮਾ <br/> ਅਗਲੀ ਖ਼ਬਰ ਤਖ਼ਤ ਸਾਹਿਬ 'ਤੇ ਕੀਤੀ ਦੀਪਮਾਲਾ ਦੀ ਅਲੌਕਿਕ ਤਸਵੀਰ |

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।