07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਕਾਲ ਅਕੈਡਮੀ ਬੜੂ ਸਾਹਿਬ ਦੇ ਦਸਵੀਂ ਦੇ ਨਤੀਜੇ 'ਚੋਂ ਕੁੜੀਆਂ ਨੇ ਮਾਰੀ ਬਾਜ਼ੀ

ਅਜੀਤ ਡੈਸਕ 18-04-2026
ਸੰਗਰੂਰ/ਧਰਮਗੜ੍ਹ, 17 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਹਿਮਾਚਲ ਪ੍ਰਦੇਸ਼ 'ਚ ਸਥਿਤ ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸੰਸਥਾ ਅਕਾਲ ਅਕੈਡਮੀ ਬੜੂ ਸਾਹਿਬ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਅਕੈਡਮੀ ਦੀ ਹੋਣਹਾਰ ਵਿਦਿਆਰਥਣ ਏਕਮਜੋਤ ਕੌਰ ਨੇ 96% ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕਰਕੇ ਅਕਾਲ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ ਹੈ | ਗਣਿਤ ਅਤੇ ਵਿਗਿਆਨ ਵਿਸ਼ੇ 'ਚ ਖ਼ਾਸ ਦਿਲਚਸਪੀ ਰੱਖਣ ਵਾਲੀ ਏਕਮਜੋਤ ਭਵਿੱਖ 'ਚ ਇੰਜੀਨੀਅਰ ਬਣਨ ਦੀ ਇੱਛਾ ਰੱਖਦੀ ਹੈ | ਦੂਜਾ ਸਥਾਨ ਗੁਨਵੀਨ ਕੌਰ ਅਤੇ ਕਨਿਸ਼ਕਾ ਨੇ ਸਾਂਝੇ ਤੌਰ 'ਤੇ 95.6% ਅੰਕ ਪ੍ਰਾਪਤ ਕਰਕੇ ਅਤੇ ਹਰਸਿਮਰ ਸਿੰਘ ਨੇ 95.4% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਅਕੈਡਮੀ ਦੇ ਕੁੱਲ 98 ਵਿਦਿਆਰਥੀਆਂ 'ਚੋਂ ਸਾਰੇ ਹੀ ਵਿਦਿਆਰਥੀ ਸ਼ਾਨਦਾਰ ਤਰੀਕੇ ਨਾਲ ਪਾਸ ਹੋਏ | ਵਿਸ਼ੇਸ਼ ਗੱਲ ਇਹ ਰਹੀ ਕਿ 60% ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ | ਅਕੈਡਮੀ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਜਤਾਈ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ, ਡਾ. ਨੀਲਮ ਕੌਰ ਅਤੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਵਲੋਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਮੀਦ ਜਤਾਈ ਕਿ ਉਹ ਅੱਗੇ ਵੀ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨਗੇ |
ਪਿਛਲੀ ਖ਼ਬਰ ਗੁ. ਬੜੂ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਗ਼ਰੀਬਾਂ ਦਾ ਮੋਟਾ ਅਨਾਜ ਬਣਿਆ ਅਮੀਰਾਂ ਦੀ ਚਾਹਤ ਮਿਲਟ ਉਤਪਾਦਨ 'ਚ ਭਾਰਤ ਅੱਗੇ, ਪੰਜਾਬ ਦੇ ਕਿਸਾਨਾਂ ਲਈ ਵਧੀਆਂ ਸੰਭਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।