07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁ. ਬੜੂ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 18-04-2026
ਸੰਗਰੂਰ/ਧਰਮਗੜ੍ਹ, 17 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਗੁ. ਬੜੂ ਸਾਹਿਬ (ਹਿ.ਪ੍ਰ.) ਵਿਖੇ ਤਿੰਨ ਰੋਜ਼ਾ ਵਿਸਾਖੀ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੜੂ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਅਤੇ ਇੰਟਰਨਲ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਵਲੋਂ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਦੇ ਉਤਮ ਬੀਜਾਂ ਅਤੇ ਖੇਤੀ ਦੀ ਵਧੀਆ ਪੈਦਾਵਾਰ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਕਿਸਾਨ ਮੇਲੇ ਦੌਰਾਨ ਖੇਤੀਬਾੜੀ ਨਾਲ ਸੰਬੰਧਿਤ ਵਿਸ਼ਾਲ ਪ੍ਰਦਰਸ਼ਨੀ ਵੀ ਲਗਾਈ ਗਈ | ਉਨ੍ਹਾਂ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੜੂ ਸਾਹਿਬ ਤੋਂ ਮਛੇਰ ਤੱਕ ਸਜਾਏ ਗਏ ਅਤੇ ਕੀਰਤਨ ਦਰਬਾਰ ਵੀ ਕਰਵਾਇਆ ਗਿਆ, ਜਿਸ ਦੌਰਾਨ ਸੰਤ-ਮਹਾਂਪੁਰਸ਼ ਅਤੇ ਟਰੱਸਟ ਅਧੀਨ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੇ ਅਖੀਰਲੇ ਦਿਨ ਜਿੱਥੇ ਪਾਠ ਦੇ ਭੋਗ ਪਾਏ ਗਏ, ਓਥੇ ਨਾਲ ਹੀ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ ਅਤੇ ਸ਼ਾਮ ਨੂੰ ਕੁਸ਼ਤੀ ਦੰਗਲ ਵੀ ਕਰਵਾਇਆ ਗਿਆ, ਜਿਸ 'ਚ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਨਾਮੀ ਪਹਿਲਵਾਨਾਂ ਨੇ ਕੁਸ਼ਤੀ ਦੇ ਜੌਹਰ ਵਿਖਾਏ | ਸਮਾਗਮ ਦੌਰਾਨ ਜਿੱਥੇ ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਨੇ ਵਿਸ਼ੇਸ਼ ਹਾਜ਼ਰੀ ਭਰੀ, ਓਥੇ ਨਾਲ ਹੀ ਸੰਗਤਾਂ ਦਾ ਧੰਨਵਾਦ ਕਰਦਿਆਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਦਿੱਤੇ |
ਪਿਛਲੀ ਖ਼ਬਰ ਕਾਮਧੇਨੂ ਲਿਮਟਡ ਨੇ 'ਨਕਲੀ' ਬ੍ਰਾਂਡ ਖ਼ਿਲਾਫ਼ ਜਿੱਤੀ ਕਾਨੂੰਨੀ ਜੰਗ, ਹਾਈ ਕੋਰਟ ਦਾ ਸਖ਼ਤ ਹੁਕਮ <br/> ਅਗਲੀ ਖ਼ਬਰ ਅਕਾਲ ਅਕੈਡਮੀ ਬੜੂ ਸਾਹਿਬ ਦੇ ਦਸਵੀਂ ਦੇ ਨਤੀਜੇ 'ਚੋਂ ਕੁੜੀਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।