23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਿੱਖਸ ਫ਼ਾਰ ਜਸਟਿਸ ਨੇ ਪੈਸੇ ਦਾ ਲਾਲਚ ਦੇ ਕੇ ਕਰਵਾਈ ਸੀ ਇਹ ਕਾਰਵਾਈ-ਸੰਦੀਪ ਮਲਿਕ

ਅਜੀਤ ਡੈਸਕ 19-04-2026
ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਵਾਲੇ ਮਾਮਲੇ 'ਚ ਜ਼ਿਲ੍ਹਾ ਪੁਲਿਸ ਨੇ ਇਕ ਗਰੋਹ ਦੇ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਅੱਜ ਇੱਥੇ ਪੁਲਿਸ ਲਾਈਨ 'ਚ ਕੀਤੀ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ 30-31 ਮਾਰਚ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਪਿੰਡ ਨੂਰਪੁਰ ਜੱਟਾਂ ਨਹਿਰ ਦੇ ਨਾਲ ਬਣੇ ਇਕ ਕਮਰੇ ਦੀ ਛੱਤ 'ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਆਲੇ-ਦੁਆਲੇ ਲੱਗਿਆ ਹੋਇਆ ਸ਼ੀਸ਼ਾ ਤੋੜ ਕੇ ਬੁੱਤ ਦੀ ਬੇਅਦਬੀ ਕੀਤੀ ਗਈ ਸੀ | ਜਿਸ ਸਬੰਧੀ ਥਾਣਾ ਮਾਹਿਲਪੁਰ ਵਿਖੇ ਅਣਪਛਾਤਿਆਂ ਖ਼ਿਲਾਫ਼ ਧਾਰਾ 298, 61(2) ਬੀ.ਐਨ.ਐਸ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਉਕਤ ਵਾਰਦਾਤ ਨੂੰ ਜਲਦ ਹੱਲ ਕਰਨ ਲਈ ਮਨਪ੍ਰੀਤ ਸ਼ੀਂਮਾਰ ਐਸ.ਪੀ. (ਡਿਟੈਕਟਿਵ) ਹੁਸ਼ਿਆਰਪੁਰ ਦੀ ਅਗਵਾਈ 'ਚ ਪ੍ਰਨੀਤ ਸਿੰਘ ਡੀ.ਐਸ.ਪੀ. (ਤਫ਼ਤੀਸ਼), ਦਲਜੀਤ ਸਿੰਘ ਡੀ.ਐਸ.ਪੀ. (ਸਬ-ਡਵੀਜਨ ਗੜ੍ਹਸ਼ੰਕਰ), ਇੰਸ: ਗੁਰਪ੍ਰੀਤ ਇੰਚਾਰਜ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਅਤੇ ਇੰਸ: ਰਮਨਦੀਪ ਕੌਰ ਐਸ.ਐਚ.ਓ. ਥਾਣਾ ਮਾਹਿਲਪੁਰ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਰਵਾਈ ਦੌਰਾਨ 3 ਕਥਿਤ ਦੋਸ਼ੀਆਂ ਗੁਰਕੀਰਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਾੜੀਆਂ ਕਲਾਂ, ਬਬਨਦੀਪ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਰੰਧਾਵਾ ਰੋਡ ਨੇੜੇ ਵੜੈਚ ਡੇਅਰੀ ਰਣਜੀਤ ਨਗਰ ਜ਼ਿਲ੍ਹਾ ਐਸ.ਏ.ਐਸ. ਨਗਰ ਤੇ ਸਾਹਿਲਪ੍ਰੀਤ ਸਿੰਘ ਪੁੱਤਰ ਤਲਵਿੰਦਰ ਸਿੰਘ ਵਾਸੀ ਘਤੋੜ ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਗਿ੍ਫ਼ਤਾਰ ਕੀਤਾ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਮੰਨਿਆ ਕਿ ਉਨ੍ਹਾਂ ਇਹ ਵਾਰਦਾਤ ਵਿਦੇਸ਼ 'ਚ ਬੈਠੇ ਵਿਅਕਤੀ ਗੁਰਪਤਵੰਤ ਸਿੰਘ ਪੰਨੂ ਸਿੱਖਸ ਫ਼ਾਰ ਜਸਟਿਸ ਦੇ ਕਹਿਣ 'ਤੇ ਪੈਸੇ ਦੇ ਲਾਲਚ 'ਚ ਆਲਟੋ ਕੇ-10 ਕਾਰ ਦੀ ਵਰਤੋਂ ਕਰਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ |

ਪਿਛਲੀ ਖ਼ਬਰ ਡਾ. ਅੰਬੇਡਕਰ ਦੇ 135ਵੇਂ ਜਨਮ ਦਿਨ ਮੌਕੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਆਗਰਾ 'ਚ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਉੱਤਰਾਖੰਡ ਦੇ ਰਾਜਪਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।