09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਾਕਿਸਤਾਨ ਤੋਂ ਖ਼ਾਲਸੇ ਦਾ ਸਾਜਨਾ ਦਿਵਸ ਮਨਾ ਕੇ 2228 ਮੈਂਬਰੀ ਸਿੱਖ ਜਥਾ ਭਾਰਤ ਪਰਤਿਆ

ਅਜੀਤ ਡੈਸਕ 20-04-2026

ਅਟਾਰੀ ਸਰਹੱਦ, (ਅੰਮਿ੍ਤਸਰ) 19 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਸਥਿਤ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ਪਰਤ ਆਇਆ ਹੈ | ਜੀਰੋ ਲਾਈਨ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਜਥੇ ਦਾ ਸਵਾਗਤ ਕਰਦੇ ਯਾਤਰੀਆਂ ਨੂੰ ਭਾਰਤ ਵੱਲ ਤੋਰਿਆ | ਅਟਾਰੀ ਸਰਹੱਦ 'ਤੇ ਸਥਿਤ ਆਈ. ਸੀ. ਪੀ. ਵਿਖ਼ੇ ਇੰਟੀਗਰੇਟਿਡ ਚੈੱਕ ਪੋਸਟ ਵਿਖੇ ਐੱਲ. ਪੀ. ਆਈ. ਦੇ ਕਰਮਚਾਰੀ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਨੂੰ ਵੱਡੀ ਗਿਣਤੀ ਵਿਚ ਤਾਇਨਾਤ ਕਰ ਦਿੱਤਾ ਗਿਆ ਤਾਂ ਕਿ ਜਥੇ ਨੂੰ ਛੇਤੀ ਕਲੀਅਰੈਂਸ ਕੀਤਾ ਜਾਵੇ | ਇੰਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਕਰਕੇ ਸ਼ਰਧਾਲੂਆਂ ਨੂੰ ਮੰਜਿਲ ਵੱਲ ਰਵਾਨਾ ਕੀਤਾ ਜਾ ਰਿਹਾ | ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਨੇ ਕਿਹਾ ਕਿ ਪਾਕਿਸਤਾਨ ਵਿਚ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਦੇਸ਼ਾਂ ਵਿਦੇਸ਼ਾਂ ਵਿਚੋਂ ਸ਼ਰਧਾਲੂ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਖਾਲਸੇ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਉਂਦੇ ਹੋਏ ਆਪਣਾ ਜੀਵਨ ਸਫਲ ਬਣਾਇਆ | ਇਸ ਮੌਕੇ ਸ਼ਰਧਾਲੂਆਂ ਨੇ ਆਈ. ਸੀ. ਪੀ. ਚੈੱਕ ਪੋਸਟ ਵਿਖੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਏ ਅਤੇ ਬੱਸਾਂ 'ਤੇ ਸਵਾਰ ਹੋ ਕੇ ਮੰਜ਼ਿਲ ਵੱਲ ਰਵਾਨਾ ਹੋਏ | ਇਸ ਮੌਕੇ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਤੋਂ ਤੁਗਲਵਾਲ, ਬੀਬੀ ਮਨਦੀਪ ਕੌਰ ਸੰਧੂ ਸਾਂਝੇ ਤੌਰ 'ਤੇ ਦੱਸਿਆ ਕਿ ਦੱਸ ਦਿਨਾ ਯਾਤਰਾ ਦੌਰਾਨ ਉਨ੍ਹਾਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਵਿਖੇ ਖਾਲਸੇ ਦਾ ਸਾਜਨਾ ਦਿਵਸ 14 ਅਪ੍ਰੈਲ ਨੂੰ ਮਨਾਇਆ ਗਿਆ | ਦੱਸਣ ਯੋਗ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਪਿੱਛੋਂ ਕੁਝ ਸ਼ਰਧਾਲੂ ਕੁਝ ਦਿਨ ਪਹਿਲਾਂ ਹੀ ਆਪਣੀ ਯਾਤਰਾ ਅੱਧ ਵਿਚਾਲੇ ਛੱਡਦੇ ਹੋਏ ਵਤਨ ਪਰਤਾ ਆਏ ਸਨ ਤੇ ਅੱਜ 2228 ਸਿੱਖ ਸ਼ਰਧਾਲੂ ਆਪਣੇ ਵਤਨ ਪੁੱਜੇ ਹਨ |

ਪਿਛਲੀ ਖ਼ਬਰ ਪੰਜਾਬ ਦੇ ਮਾਲੀਏ 'ਚ ਦੁੱਗਣਾ ਵਾਧਾ ਹੋਇਆ-ਚੀਮਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਮਹਿਲਾ ਰਾਖਵਾਂਕਰਨ ਬਿੱਲ 'ਤੇ ਦੇਸ਼ ਨੂੰ ਗੁਮਰਾਹ ਕਰਨਾ ਬਹੁਤ ਮੰਦਭਾਗਾ-ਮਮਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।