29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਿਜਲੀ ਕੱਟਾਂ ਖਿਲਾਫ ਅਕਾਲੀ ਦਲ ਸੂਬੇ ਭਰ ਵਿਚ ਭਲਕੇ ਨੂੰ ਕਰੇਗਾ ਰੋਸ ਪ੍ਰਦਰਸ਼ਨ-ਡਾ. ਚੀਮਾ

ਅਜੀਤ ਡੈਸਕ 29-04-2026
ਚੰਡੀਗੜ੍ਹ, 28 ਅਪ੍ਰੈਲ (ਅਜੀਤ ਬਿਊਰੋ)-'ਆਪ' ਸਰਕਾਰ ਵਲੋਂ ਪੰਜਾਬੀਆਂ 'ਤੇ ਲਗਾਏ ਜਾ ਰਹੇ ਨਾਜਾਇਜ਼ ਬਿਜਲੀ ਕੱਟਾਂ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ 30 ਅਪ੍ਰੈਲ ਨੂੰ ਸੂਬੇ ਭਰ ਵਿਚ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿਚ ਰੋਸ ਮੁਜ਼ਾਹਰੇ ਕਰੇਗਾ | ਇਕ ਬਿਆਨ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਕੁੰਨ 30 ਅਪ੍ਰੈਲ ਨੂੰ ਸੂਬੇ ਭਰ ਵਿਚ ਦਿਨ ਭਰ ਚੱਲਣ ਵਾਲਾ ਧਰਨਾ ਲਗਾ ਕੇ 'ਆਪ' ਸਰਕਾਰ ਨੂੰ ਕਾਰਵਾਈ ਕਰਨ ਵਾਸਤੇ ਮਜਬੂਰ ਕਰਨਗੇ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿਚ ਲਗਾਤਾਰ ਵਿਗੜ ਰਹੀ ਬਿਜਲੀ ਸਪਲਾਈ ਸਥਿਤੀ ਨੂੰ ਵੇਖਦਿਆਂ ਲਿਆ ਗਿਆ ਹੈ |

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਪੰਜਾਬ 'ਚ ਮਨੁੱਖੀ ਤਸਕਰੀ ਦੇ ਗੰਭੀਰ ਮਾਮਲੇ ਦੀ ਜਾਂਚ ਲਈ ਐਸ. ਆਈ. ਟੀ. ਗਠਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।