ਵਾਰਾਨਸੀ (ਯੂ.ਪੀ.), 28 ਅਪ੍ਰੈਲ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੰਸਦ 'ਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਰੋਕਣ ਲਈ ਕਾਂਗਰਸ, ਸਮਾਜਵਾਦੀ ਪਾਰਟੀ (ਸਪਾ), ਟੀ.ਐਮ.ਸੀ. ਅਤੇ ਡੀ.ਐਮ.ਕੇ. ਦੀ ਆਲੋਚਨਾ ਕਰਦਿਆਂ ਔਰਤਾਂ ਨੂੰ ਭਰੋਸਾ ਦਿੱਤਾ ਕਿ ਉਹ ਵਿਧਾਨ ਸਭਾਵਾਂ ਵਿਚ ਰਾਖਵੇਂਕਰਨ ਦੇ ਉਨ੍ਹਾਂ ਦੇ ਅਧਿਕਾਰ ਨੂੰ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਉੱਤਰ ਪ੍ਰਦੇਸ਼ ਵਿਚ ਆਪਣੇ ਲੋਕ ਸਭਾ ਹਲਕੇ ਵਿਖੇ ਇਕ ਮਹਿਲਾ ਸੰਮੇਲਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੂੰ ਇਕ ਵਿਕਸਤ ਰਾਸ਼ਟਰ ਬਣਾਉਣ ਦੀ ਯੋਜਨਾ ਸੁਚਾਰੂ ਢੰਗ ਨਾਲ ਅੱਗੇ ਵਧ ਰਹੀ ਹੈ ਅਤੇ ਜਦੋਂ ਵੀ ਉਹ ਵਿਕਸਤ ਭਾਰਤ ਦੀ ਗੱਲ ਕਰਦੇ ਹਨ ਤਾਂ ਇਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਦੇਸ਼ ਦੀਆਂ ਅÏਰਤਾਂ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਮੈਂ ਇਸ ਸਮਾਗਮ 'ਚ ਇਸ ਮਹਾਨ ਯੱਗ ਦੀ ਸ਼ੁਰੂਆਤ ਲਈ ਸਾਰੀਆਂ ਅÏਰਤਾਂ ਦਾ ਆਸ਼ੀਰਵਾਦ ਲੈਣ ਆਇਆ ਹਾਂ | ਉਨ੍ਹਾਂ ਕਿਹਾ ਕਿ ਕਾਸ਼ੀ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਮੈਨੂੰ ਰਾਸ਼ਟਰੀ ਹਿੱਤ ਵਿਚ ਇਕ ਮਹੱਤਵਪੂਰਨ ਟੀਚੇ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿਚ ਅÏਰਤਾਂ ਲਈ ਰਾਖਵਾਂਕਰਨ ਲਾਗੂ ਕਰਨ ਨੂੰ ਪ੍ਰਾਪਤ ਕਰਨ ਲਈ ਤੁਹਾਡੇ ਆਸ਼ੀਰਵਾਦ ਦੀ ਲੋੜ ਹੈ |
ਵਿਧਾਨ ਸਭਾਵਾਂ 'ਚ ਔਰਤ ਰਾਖਵਾਂਕਰਨ ਲਾਗੂ ਕਰਨ ਲਈ ਕੋਈ ਕਸਰ ਨਹੀਂ ਛੱਡਾਂਗੇ-ਮੋਦੀ <br/>
ਅਜੀਤ ਡੈਸਕ
29-04-2026