ਬਠਿੰਡਾ, 29 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ)-ਜੋਗੀ ਨਗਰ ਟਿੱਬੇ ਦੇ ਕੋਲ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਇਕ 40 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਜਗਜੀਤ ਸਿੰਘ ਵਜੋਂ ਹੋਈ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ | ਉਹ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ | ਜਗਜੀਤ ਸਿੰਘ ਦੇ ਪਿਤਾ ਰਣਧੀਰ ਸਿੰਘ ਨੇ ਦੋਸ਼ ਲਗਾਏ ਕਿ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕ ਜਗਜੀਤ ਸਿੰਘ ਲੰਬੇ ਸਮੇਂ ਤੋਂ ਨਸ਼ੇ ਦਾ ਆਦਿ ਹੋਣ ਕਰਨ ਉਸ ਦੀ ਮੌਤ ਹੋਈ ਹੈ | ਥਾਣਾ ਕੈਨਾਲ ਕਾਲੋਨੀ ਦੇ ਐਸ.ਐਚ.ਓ. ਹਰਜੋਤ ਸਿੰਘ ਨੇ ਕਿਹਾ ਕਿ ਮਿ੍ਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਇਕ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |