19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ <br/>

ਅਜੀਤ ਡੈਸਕ 30-04-2026

ਪਟਿਆਲਾ, 29 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਥਾਨਕ ਐਸ.ਐਸ.ਟੀ. ਨਗਰ ਵਿਚ ਪੈਂਦੇ ਨਿੱਜੀ ਸਕੂਲ ਅਤੇ ਸ਼ਹਿਰੀ ਦੇ ਇਕ ਹੋਰ ਵਿੱਦਿਅਕ ਅਦਾਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਮਿਲੀ | ਜਿਸ ਉਪਰੰਤ ਸਕੂਲ ਵਲੋਂ ਬੱਚਿਆਂ ਨੂੰ ਛੁੱਟੀ ਦਾ ਐਲਾਨ ਕਰਕੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ | ਜਿਸ ਤਹਿਤ ਪੁਲਿਸ ਟੀਮਾਂ ਵਲੋਂ ਸਕੂਲ ਵਿਚ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਗਈ | ਇਸ ਸੰਬੰਧੀ ਡੀ.ਐਸ.ਪੀ. ਸਿਟੀ ਸਤਨਾਮ ਸਿੰਘ ਸੰਘਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਦੇ ਵੱਖ-ਵੱਖ ਵਿੰਗ ਦੀਆਂ ਟੀਮਾਂ ਵਲੋਂ ਸਾਰੇ ਸਕੂਲ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਉਥੋਂ ਕੁਝ ਵੀ ਨਹੀਂ ਬਰਾਮਦ ਹੋਇਆ | ਉਨ੍ਹਾਂ ਕਿਹਾ ਕਿ ਈ-ਮੇਲ ਕਿਥੋਂ ਆਈ ਸੀ ਇਸ ਸੰਬੰਧੀ ਅਜੇ ਸਾਈਬਰ ਸੈਲ ਪੜਤਾਲ ਕਰ ਰਿਹਾ ਹੈ |

ਪਿਛਲੀ ਖ਼ਬਰ ਭਾਰਤੀ ਅਰਥਵਿਵਸਥਾ ਨੂੰ ਵੱਡਾ ਝਟਕਾ, ਆਈ.ਐਮ.ਐਫ. ਰਿਪੋਰਟ ਵਿਚ ਭਾਰਤ ਫਿਰ ਖਿਸਕਿਆ 6ਵੇਂ ਦਰਜੇ 'ਤੇ <br/> ਅਗਲੀ ਖ਼ਬਰ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ' ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।